ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਲਈ ਦਿੱਤਾ ਮੰਗ ਪੱਤਰ
ਮਹਿਲ ਕਲਾਂ, 7 ਸਤੰਬਰ (ਤਰਸੇਮ ਸਿੰਘ ਗਹਿਲ)-ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਯੂਨੀਅਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਸੀ. ਐੱਚ.
ਕ
ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਨੂੰ ਮੰਗ ਪੱਤਰ ਦੇਣ ਸਮੇਂ। ਤਸਵੀਰ : ਤਰਸੇਮ ਸਿੰਘ ਗਹਿਲ
08-09-2026
ਮਹਿਲ ਕਲਾਂ, 7 ਸਤੰਬਰ (ਤਰਸੇਮ ਸਿੰਘ ਗਹਿਲ)-ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਯੂਨੀਅਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਣੋ ਅਤੇ ਸੂਬਾ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਸੂਬਾ ਜਨਰਲ ਸਕੱਤਰ ਲਖਵਿੰਦਰ ਕੌਰ ਗੱਲਬਾਤ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਸਿਹਤ ਵਿਭਾਗ ਦੀਆਂ ਜ਼ਮੀਨੀ ਪੱਧਰ ਦੀਆਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਕੱਟੇ ਹੋਏ ਇੰਨਸੈਂਟਿਵ ਮੁੜ ਬਹਾਲ ਕਰਕੇ ਇੰਨਸੈਂਟਿਵ ਵਿਚ ਵਾਧਾ ਕੀਤਾ ਜਾਵੇ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ਲਗਾ ਕੇ ਹਾਜ਼ਰੀ ਯਕੀਨੀ ਬਣਾਈ ਜਾਵੇ। ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ 7 ਆਸ਼ਾ ਵਰਕਰਾਂ ਪਿੱਛੇ ਇੱਕ ਆਸ਼ਾ ਫੈਸੀਲੀਟੇਟਰ ਨਿਯੁਕਤ ਕੀਤਾ ਜਾਵੇ ਅਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਮੰਗ ਨੂੰ ਅਮਲੀ ਰੂਪ ਦਿੱਤਾ ਜਾਵੇ। ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਆਗੂਆਂ ਨੇ ਕਿਹਾ ਕਿ ਸੇਵਾ-ਮੁਕਤ ਹੋ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਮਾਣ-ਸਨਮਾਨ ਵਜੋਂ ਘੱਟੋ-ਘੱਟ ਪੰਜ ਲੱਖ ਰੁਪਏ ਦੀ ਰਾਸ਼ੀ ਅਤੇ ਘੱਟੋ-ਘੱਟ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮਹਿਲ ਕਲਾਂ ਦੀ ਪ੍ਰਧਾਨ ਸਿਮਰਜੀਤ ਕੌਰ, ਸਵਰਨਜੀਤ ਕੌਰ ਆਸ਼ਾ ਵਰਕਰ, ਜਲਵਿੰਦਰ ਕੌਰ ਆਸ਼ਾ ਵਰਕਰ, ਮਨਜੀਤ ਕੌਰ ਆਸ਼ਾ ਵਰਕਰ, ਪਰਮਜੀਤ ਕੌਰ ਆਸ਼ਾ ਵਰਕਰ, ਮਨਜਿੰਦਰ ਕੌਰ ਗਹਿਲ ਖ਼ਜ਼ਾਨਚੀ ਅਤੇ ਅਮਰਜੀਤ ਕੌਰ ਆਸ਼ਾ ਵਰਕਰ ਨੇ ਵੀ ਸਰਕਾਰ ਤੋਂ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਸਿਹਤ ਵਿਭਾਗ ਵਿਚ ਜ਼ਮੀਨੀ ਪੱਧਰ ’ਤੇ ਸੇਵਾਵਾਂ ਨਿਭਾਅ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਬਣਦਾ ਮਾਣ-ਸਨਮਾਨ ਅਤੇ ਹੱਕ ਮਿਲ ਸਕੇਗਾ।