08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ

ਬਰਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਰਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ: ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫਾਰਮਰ ਰਜਿਸਟਰੀ ਕਿਸਾਨਾਂ ਦੀ ਖੇਤੀਬਾੜੀ ਨਾਲ ਸਬੰਧਿਤ ਜਾਣਕਾਰੀ ਨੂੰ ਸਰਕਾਰੀ ਪ੍ਰਣਾਲੀ ਵਿਚ ਦਰਜ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ । ਡਾ: ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਬਰਨਾਲਾ ਵਲੋਂ ਪਿੰਡਾਂ ਵਿਚ ਕੈਂਪ ਲਗਾ ਕੇ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਫਾਰਮਰ ਰਜਿਸਟਰੀ ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ) ਵਿਖੇ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਕਾਮਨ ਸਰਵਿਸ ਸੈਂਟਰ ’ਤੇ ਪਹੁੰਚਣ ਅਤੇ ਆਪਣੀ ਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ।
Ad Position 22
No active advertisement
ਪਿਛਲੀ ਖ਼ਬਰ ਦੋ ਮਹੀਨੇ ਪਹਿਲਾਂ ਬਣੀ ਸੇਖਾ ਰੋਡ ਗਲੀ ਨੰਬਰ 5 ਦੀਆਂ ਇੰਟਰਲਾਕ ਟਾਈਲਾਂ ਥਾਂ-ਥਾਂ ਤੋਂ ਦੱਬੀਆਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਸ਼ਹਿਣਾ ਦੇ ਮੁਕਾਬਲੇ 10 ਅਤੇ 11 ਨੂੰ
Ad Position 24