20 ਦੀ ਅਕਾਲੀ ਦਲ ਦੀ ਰੈਲੀ ਹੋਵੇਗੀ ਇਤਿਹਾਸਿਕ - ਕੰਚਨਪ੍ਰੀਤ ਕੌਰ
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਪਿੰਡ ਮਲੀਆ ਵਿਖੇ ਸਾਬਕਾ ਮੈਂਬਰ ਪੰਚਾਇਤ ਵਰਦੀਪ ਸਿੰਘ ਦੀ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨ ਤਰਨ ਤੋਂ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ।
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਪਿੰਡ ਮਲੀਆ ਵਿਖੇ ਸਾਬਕਾ ਮੈਂਬਰ ਪੰਚਾਇਤ ਵਰਦੀਪ ਸਿੰਘ ਦੀ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨ ਤਰਨ ਤੋਂ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਸੰਬੋਧਨ ਕਰਦਿਆਂ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਲੋਕਾਂ ਸਾਹਮਣੇ ਜੱਗ ਜਾਹਿਰ ਹੋ ਚੁੱਕੀਆਂ ਹਨ। ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦਾ ਝਾਂਸਾ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਪਤਨੀ ਦੇ ਖਾਤੇ ਵਿਚ ਪੰਜ ਕਰੋੜ ਰੁਪਏ ਪਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਖਿਲਾਫ਼ 20 ਸਤੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਚ ‘ਪੰਜਾਬ ਬਚਾਓ’ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਉਚ ਲੀਡਰਸ਼ਿਪ ਪਹੁੰਚ ਰਹੀ ਹੈ, ਜੋ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਚੋਣਾਂ ਦੌਰਾਨ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਯੂਥ ਵੱਧ ਤੋਂ ਵੱਧ ਵਰਕਰਾਂ ਨੂੰ ਇਸ ਰੈਲੀ ਵਿਚ ਲੈ ਕੇ ਪਹੁੰਚਣ, ਤਾਂ ਜੋ ਸੀਨੀਅਰ ਆਗੂਆਂ ਦੇ ਵਿਚਾਰ ਸੁਣਨ, ਕਿਉਂਕਿ ਪੰਜਾਬ ਦੀ ਮਾਨ ਸਰਕਾਰ ਨੇ ਜੋ ਵਾਅਦੇ ਜਨਤਾ ਨਾਲ ਕੀਤੇ ਸੀ, ਉਹ ਪੂਰੇ ਨਹੀਂ ਹੋਏ। ਉਨ੍ਹਾਂ ਨੇ ਬੀਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਰੈਲੀ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਸਾਬਕਾ ਸਰਪੰਚ ਜਗਜੀਤ ਸਿੰਘ ਜੱਗਾ, ਰਾਜਬੀਰ ਸਿੰਘ, ਰੇਸ਼ਮ ਸਿੰਘ, ਲਖਵਿੰਦਰ ਕੌਰ ਮੈਂਬਰ ਪੰਚਾਇਤ, ਬੱਬਲਜੀਤ ਸਿੰਘ, ਸਕੱਤਰ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ ਮੰਨਾ, ਬਲਵਿੰਦਰ ਸਿੰਘ, ਮਨਪ੍ਰੀਤ ਕੌਰ ਸਾਬਕਾ ਸਰਪੰਚ, ਅਮਨਦੀਪ ਕੌਰ, ਜਸਵਿੰਦਰ ਕੌਰ, ਕਰਮਜੀਤ ਕੌਰ, ਲਖਵਿੰਦਰ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ ਤਾਰੀ, ਅਮਰੀਕ ਸਿੰਘ ਗੁਰਮੁਖ ਸਿੰਘ ਗੁਰਦੀਪ ਸਿੰਘ, ਰੁਪਿੰਦਰ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।