ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ
ਨਗਰ ਪੰਚਾਇਤ ਦਫ਼ਤਰ ਅੱਗੇ ਕੂੜਾ ਸੁੱਟ ਕੇ ਕੀਤੀ ਨਾਅਰੇਬਾਜ਼ੀ
ਹੰਡਿਆਇਆ, 7 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 10ਵੇਂ ਦਿਨ ’ਚ ਸ਼ਾਮਿਲ ਹੋ ਗਈ ਅਤੇ ਰੋਸ ਵਜੋਂ ਉਨ੍ਹਾਂ ਨਗਰ ਪੰਚਾਇਤ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਵਾਈਸ ਪ੍ਰਧਾਨ ਰਾਣੀ ਕੌਰ ਹੰਡਿਆਇਆ, ਸਕੱਤਰ ਪੰਕਜ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਾਂ।
ਹੰਡਿਆਇਆ, 7 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 10ਵੇਂ ਦਿਨ ’ਚ ਸ਼ਾਮਿਲ ਹੋ ਗਈ ਅਤੇ ਰੋਸ ਵਜੋਂ ਉਨ੍ਹਾਂ ਨਗਰ ਪੰਚਾਇਤ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਵਾਈਸ ਪ੍ਰਧਾਨ ਰਾਣੀ ਕੌਰ ਹੰਡਿਆਇਆ, ਸਕੱਤਰ ਪੰਕਜ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਾਂ। ਇਸ ਸਮੇਂ ਦੌਰਾਨ ਕਾਰਜ ਸਾਧਕ ਅਫ਼ਸਰ ਤੇ ਪ੍ਰਧਾਨ ਵਲੋਂ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਅਸੀਂ ਅੱਜ ਦਫ਼ਤਰ ਦੇ ਗੇਟ ਅੱਗੇ ਕੂੜਾ ਸੁੱਟ ਕੇ ਈ.ਓ. ਤੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਵੀ ਕੁਮਾਰ ਖੁੱਡੀ, ਨਿਖਿਲ ਕੁਮਾਰ, ਅਮਨਦੀਪ ਸਿੰਘ, ਸਾਗਰ, ਸ਼ੇਖਰ ਕੁਮਾਰ, ਮੁਕੇਸ਼ ਕੁਮਾਰ, ਰਾਣੀ ਖੁੱਡੀ ਆਦਿ ਹਾਜ਼ਰ ਸਨ।