ਨਸ਼ੀਲਾ ਪਦਾਰਥ (ਹੈਰੋਇਨ) ਸਣੇ ਇੱਕ ਕਾਬੂ, ਮਾਮਲਾ ਦਰਜ
ਤਪਾ ਮੰਡੀ, 7 ਸਤੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.
ਤਪਾ ਮੰਡੀ, 7 ਸਤੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ 6 ਗ੍ਰਾਮ ਨਸ਼ੀਲਾ ਪਦਾਰਥ (ਹੈਰੋਇਨ) ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ । ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈੱਕ ਨਾਕਾ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਬੀਰਬਲ ਸਿੰਘ ਵਾਸੀ ਨੇੜੇ ਛੱਤੀ ਖੂਹੀ ਤਪਾ ਜੋ ਨਸ਼ੀਲਾ ਪਦਾਰਥ (ਹੈਰੋਇਨ) ਸਸਤੇ ਰੇਟ ’ਤੇ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਮਹਿੰਗੇ ਰੇਟ ’ਤੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਸ਼ੀਲਾ ਪਦਾਰਥ (ਹੈਰੋਇਨ) ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ-ਬਰਨਾਲਾ ਹਾਈਵੇਅ ਤੋਂ ਪਿੰਡ ਘੁੰਨਸ ਨੂੰ ਜਾਂਦੀ ਹੈ, ਬਾਹੱਦ ਘੁੰਨਸ ਪਰ ਪੈਦਲ ਫਿਰਦੇ ਦੇਖਿਆ ਹੈ। ਜੇਕਰ ਹੁਣੇ ਹੀ ਡਰੇਨ ਦੀ ਪਟੜੀ ਵਾਲੀ ਸੜਕ ਪਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 6 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਕੀਤਾ । ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੁਨਸ਼ੀ ਜਗਦੀਪ ਸਿੰਘ, ਹੌਲਦਾਰ ਜਸਪ੍ਰੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।