ਸੰਤ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਦੇ ਖਿਡਾਰੀ ਨੇ ਕਰਾਟੇ ਮੁਕਾਬਲਿਆਂ ’ਚ ਮੱਲਿਆ ਪਹਿਲਾ ਸਥਾਨ
ਰੂੜੇਕੇ ਕਲਾਂ, 8 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.
ਰੂੜੇਕੇ ਕਲਾਂ, 8 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਗਿਆਰ੍ਹਵੀਂ ਜਮਾਤ ਦੇ ਮੈਡੀਕਲ ਵਿਦਿਆਰਥੀ ਭਗਤਇੰਦਰਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਹਾਜ਼ਰ ਸਨ।