ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ
ਭਦੌੜ, 8 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਯੂ.
ਭਦੌੜ, 8 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਯੂ.ਐਨ.ਓ ਵਲੋਂ 1966 ਤੋਂ ਹਰ ਸਾਲ ਦੁਨੀਆ ਭਰ ਵਿਚ 8 ਸਤੰਬਰ ਨੂੰ ਸਾਖਰਤਾ ਦਿਵਸ ਮਨਾਇਆ ਜਾਂਦਾ ਹੈ । ਇਸ ਦਾ ਉਦੇਸ਼ ਨਾਗਰਿਕਾਂ ਨੂੰ ਆਪਣੀ ਜ਼ਿੰਮੇਵਾਰੀਆਂ, ਅਧਿਕਾਰਾਂ ਅਤੇ ਸਮਾਜ ਤੇ ਰਾਸ਼ਟਰ ਪ੍ਰਤੀ ਬਣਦੇ ਫ਼ਰਜ਼ਾਂ ਤੋਂ ਜਾਣੂ ਕਰਵਾਉਣਾ ਹੈ । ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਖਰਤਾ ਦਿਵਸ ਦਾ ਮਨਾਉਣਾ ਸਾਨੂੰ ਕਿਤਾਬਾਂ ਪੜ੍ਹਨ, ਬਦਲਦੇ ਵਿਸ਼ਵ ਦੇ ਹਾਣੀ ਬਣਨ ਲਈ ਡਿਜੀਟਲ ਸਿੱਖਿਆ ਗ੍ਰਹਿਣ ਕਰਨ ਅਤੇ ਸਾਰੇ ਸਮਾਜ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੰਦਾ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਜੋਕੇ ਵਿਗਿਆਨ ਅਤੇ ਤਕਨਾਲੋਜੀ ਦੇ ਯੁੱਗ ’ਚ ਗਿਆਨ ਦੀ ਰੌਸ਼ਨੀ ਹਰ ਵਿਅਕਤੀ ਤੱਕ ਪਹੁੰਚਣੀ ਯਕੀਨੀ ਬਣਾਉਣ ਦੀ ਲੋੜ ਹੈ। ਇਸ ਮੌਕੇ ਵਲੰਟੀਅਰਾਂ ਦੇ ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮੇਂ ਵਾਈਸ ਪਿ੍ਰੰਸੀਪਲ ਮੈਡਮ ਮੀਨਾ ਜੈਨ, ਹਰਪ੍ਰੀਤ ਕੌਰ, ਕੁਲਦੀਪ ਸਿੰਘ ਧਾਲੀਵਾਲ ਅਤੇ ਅਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਿੱਖਿਆ ਰਾਹੀਂ ਹਾਸਿਲ ਕੀਤਾ ਗਿਆਨ ਹੀ ਪਰਿਵਾਰਕ ਤੇ ਸਮਾਜਿਕ ਤਰੱਕੀ ਦਾ ਆਧਾਰ ਬਣਦਾ ਹੈ।