ਸੰਸਦ ਮੈਂਬਰ ਮੀਤ ਹੇਅਰ ਨੇ ਝਲੂਰ ਧਾਮ ਵਿਖੇ ਗਊਸ਼ਾਲਾ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਕਿਹਾ, ਪਿੰਡ ਝਲੂਰ ’ਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡ ਝਲੂਰ ਵਿਖੇ ਝਲੂਰ ਧਾਮ ’ਚ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਗਊਸ਼ਾਲਾ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡ ਝਲੂਰ ਵਿਖੇ ਝਲੂਰ ਧਾਮ ’ਚ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਗਊਸ਼ਾਲਾ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਝਲੂਰ ਵਿਚ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਲਈ ਡੇਢ ਕਰੋੜ ਰੁਪਏ ਦੇ ਫ਼ੰਡਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਫ਼ੰਡਾਂ ਨਾਲ ਪਿੰਡ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ ਅਤੇ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੀਤ ਹੇਅਰ ਵਲੋਂ ਪਿੰਡ ਦੇ ਛੱਪੜ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਅਤੇ ਦੱਸਿਆ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਕਰਵਾਏ ਜਾਣਗੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪਿੰਡ ਵਿਚ ਸ਼ੁਰੂ ਕਰਵਾਏ ਵਿਕਾਸ ਪ੍ਰੋਜੈਕਟ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਝਲੂਰ ਧਾਮ ਤੋਂ ਸਵਾਮੀ ਅਨੰਤਾ ਨੰਦ (ਰਾਮ ਜੀ), ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐਸ.ਡੀ.ਓ. ਪੰਚਾਇਤੀ ਰਾਜ ਜਸਦੀਪ ਸਿੰਘ, ਸਰਪੰਚ ਪਰਗਟ ਸਿੰਘ ਲਾਡੀ ਆਦਿ ਵੀ ਹਾਜ਼ਰ ਸਨ।