09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਸਫਲਤਾ ‘ਆਪ’ ਸਰਕਾਰ ਨੂੰ ਨਹੀਂ ਆ ਰਹੀ ਰਾਸ-ਬਿੱਟੂ ਦੀਵਾਨਾ

ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਸਰਕਾਰ ਦੀ ਇਹ ਮੁਹਿੰਮ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਨਸ਼ਿਆਂ ਦੀ ਸਮੱਸਿਆ ਸਬੰਧੀ ਸਰਕਾਰ ਅੱਗੇ ਸੱਚਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸੱਤਾਧਾਰੀ ਧਿਰ ਨੂੰ ਇਹ ਆਵਾਜ਼ ਰਾਸ ਨਹੀਂ ਆ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਸਰਕਾਰ ਦੀ ਇਹ ਮੁਹਿੰਮ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਨਸ਼ਿਆਂ ਦੀ ਸਮੱਸਿਆ ਸਬੰਧੀ ਸਰਕਾਰ ਅੱਗੇ ਸੱਚਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸੱਤਾਧਾਰੀ ਧਿਰ ਨੂੰ ਇਹ ਆਵਾਜ਼ ਰਾਸ ਨਹੀਂ ਆ ਰਹੀ। ਬਿੱਟੂ ਦੀਵਾਨਾ ਨੇ ਕਿਹਾ ਕਿ ਪਹਿਲਾਂ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਦੀ ਜਨ ਸਭਾ ਦੌਰਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮੋਹਨਜੀਤ ਸਿੰਘ ਅਤੇ ਹੁਣ ਵਿੱਤ ਮੰਤਰੀ ਦੇ ਸਾਹਮਣੇ ਪਿੰਡ ਤੁਰਬੰਜਾਰਾ ਵਿਚ ਨਸ਼ਾ ਵਿਕਣ ਦਾ ਮੁੱਦਾ ਉਠਾਉਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ । ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਵਾਲੇ ਲੋਕਾਂ ਨੂੰ ਕਥਿਤ ਤੌਰ ’ਤੇ ਧਮਕੀਆਂ ਅਤੇ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਚਾਰ ਮਹੀਨਿਆਂ ਵਿਚ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਖ਼ਤਮ ਨਾ ਹੋਣ ’ਤੇ ਲੋਕਾਂ ਵਲੋਂ ਖੋਲ੍ਹੀ ਜਾ ਰਹੀ ਪੋਲ ਸਰਕਾਰ ਨੂੰ ਰਾਸ ਨਹੀਂ ਆ ਰਹੀ। ਉਨ੍ਹਾਂ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਦੀ ਮੌਤ ਨਾਲ ਸਬੰਧਿਤ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਵਿਚ ਕਿਸੇ ਵਿਅਕਤੀ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬਰਸੀ ਨੂੰ ਸਮਰਪਿਤ ਸੈਮੀਨਾਰ 12 ਨੂੰ ਅਗਲੀ ਖ਼ਬਰ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਸਰਕਾਰ ਵਲੋਂ ਬਾਬਾ ਨਵਾਬ ਖ਼ਾਨ ਬੀਹਲਾ ਬਣੇ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ
Ad Position 24