08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੋਹਾਲੀ ਸਟੇਡੀਮਅ ਵਿਖੇ ਕ੍ਰਿਕਟ ਮੈਚ ਦੇਖਿਆ

ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੂੰ ਮੋਹਾਲੀ ਦੇ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਦਾ ਮੌਕਾ ਪ੍ਰਾਪਤ ਹੋਇਆ। ਜਿਸ ਵਿਚ ਛੇਵੀਂ ਤੋਂ 11ਵੀਂ ਕਲਾਸ ਦੇ ਵਿਦਿਆਰਥੀ ਸ਼ਾਮਿਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੂੰ ਮੋਹਾਲੀ ਦੇ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਦਾ ਮੌਕਾ ਪ੍ਰਾਪਤ ਹੋਇਆ। ਜਿਸ ਵਿਚ ਛੇਵੀਂ ਤੋਂ 11ਵੀਂ ਕਲਾਸ ਦੇ ਵਿਦਿਆਰਥੀ ਸ਼ਾਮਿਲ ਹੋਏ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਨੂੰ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਝੰਡੀ ਦਿਖਾ ਕੇ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਲਈ ਕ੍ਰਿਕਟ ਮੈਚ ਨੂੰ ਮੈਦਾਨ ਵਿਚ ਬੈਠ ਕੇ ਲਾਈਵ ਦੇਖਣਾ ਇਕ ਯਾਦਗਾਰ ਅਨੁਭਵ ਹੋਵੇਗਾ। ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਐਮ.ਪੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਵਿਦਿਆਰਥੀਆਂ ਲਈ ਇਹ ਮੌਕਾ ਪ੍ਰਦਾਨ ਕਰਨਾ ਬੱਚਿਆਂ ਦਾ ਹੌਸਲਾ ਵਧਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਵਿਦਿਆਰਥੀਆਂ ਦੇ ਮਨ ਵਿਚ ਖੇਡਾਂ ਪ੍ਰਤੀ ਰੁਚੀ ਅਤੇ ਪੇ੍ਰਰਨਾ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਪੰਚਾਇਤ ਨੇ 18 ਫੁੱਟ ਚੌੜੀ ਫਿਰਨੀ ਬਣਾਉਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਮਰਹੂਮ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬਰਸੀ ਨੂੰ ਸਮਰਪਿਤ ਸੈਮੀਨਾਰ 12 ਨੂੰ
Ad Position 24