08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਚਹਿਰੀ ਚੌਕ ਰੇਲਵੇ ਓਵਰਬ੍ਰਿਜ ਨੇੜੇ ਸਫਾਈ ਅਤੇ ਹੋਰ ਪ੍ਰਬੰਧਾਂ ਦੀ ਪ੍ਰਸ਼ਾਸਨ ਨੇ ਨਹੀਂ ਲਈ ਸਾਰ

ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੀ ਸਫ਼ਾਈ ਅਤੇ ਡੇਂਗੂ ਦੀ ਰੋਕਥਾਮ ਲਈ ਮੁਹਿੰਮਾਂ ਚਲਾਏ ਜਾਣ ਦੇ ਬਾਵਜੂਦ ਸ਼ਹਿਰ ਦੇ ਬਾਹਰੀ ਖੇਤਰਾਂ ਦੀਆਂ ਸੜਕਾਂ, ਨਾਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਦੀ ਮਾੜੀ ਹਾਲਤ ਸਰਕਾਰੀ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੀ ਸਫ਼ਾਈ ਅਤੇ ਡੇਂਗੂ ਦੀ ਰੋਕਥਾਮ ਲਈ ਮੁਹਿੰਮਾਂ ਚਲਾਏ ਜਾਣ ਦੇ ਬਾਵਜੂਦ ਸ਼ਹਿਰ ਦੇ ਬਾਹਰੀ ਖੇਤਰਾਂ ਦੀਆਂ ਸੜਕਾਂ, ਨਾਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਦੀ ਮਾੜੀ ਹਾਲਤ ਸਰਕਾਰੀ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਇਸ ਦੀ ਇਕ ਤਾਜ਼ਾ ਮਿਸਾਲ ਸਥਾਨਕ ਕਚਹਿਰੀ ਚੌਂਕ ਵਿਖੇ ਰੇਲਵੇ ਓਵਰਬ੍ਰਿਜ ਦੇ ਨਾਲ ਬਣਿਆ ਨਿਕਾਸੀ ਨਾਲਾ ਹੈ, ਜਿਹੜਾ ਲੰਮੇ ਸਮੇਂ ਤੋਂ ਸਫ਼ਾਈ ਦੀ ਉਡੀਕ ਕਰ ਰਿਹਾ ਹੈ। ਇਸ ਸਮੇਂ ਇਹ ਨਾਲਾ ਗਾਰ, ਗੰਦਗੀ ਅਤੇ ਕੂੜੇ ਨਾਲ ਨੱਕੋ-ਨੱਕ ਭਰਿਆ ਪਿਆ ਹੈ ਅਤੇ ਇਸ ਵਿਚ ਲੰਮੇ ਸਮੇਂ ਤੋਂ ਖੜ੍ਹੇ ਪਾਣੀ ਉੱਪਰ ਵੱਡੀ ਪੱਧਰ ’ਤੇ ਮੱਛਰ ਪੈਦਾ ਹੋ ਰਹੇ ਹਨ। ਨਾਲੇ ਦੇ ਆਲੇ-ਦੁਆਲੇ ਫੈਲੀ ਗੰਦਗੀ ਅਤੇ ਬਦਬੂ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਅਤੇ ਨੇੜਲੇ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਪਰਵਿੰਦਰ ਸਿੰਘ ਪੰਮੀ ਜਾਗਲ, ਲਖਵੀਰ ਸਿੰਘ, ਸੁਖਵਿੰਦਰ ਸਿੰਘ, ਹਰਮੀਤ ਸਿੰਘ, ਬਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਜਦੋਂ ਤੋਂ ਇਹ ਓਵਰਬ੍ਰਿਜ ਬਣਿਆ ਹੈ ਉਦੋਂ ਤੋਂ ਬਾਅਦ ਸੰਬੰਧਿਤ ਵਿਭਾਗ ਵਲੋਂ ਨਾਲੇ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਨਾਲਾ ਕਈ ਥਾਵਾਂ ਤੋਂ ਟੁੱਟ ਚੁੱਕਾ ਹੈ ਅਤੇ ਇਸ ਦਾ ਮਲਬਾ ਵੀ ਨਾਲੇ ਅੰਦਰ ਹੀ ਡਿੱਗਿਆ ਪਿਆ ਹੈ। ਮਲਬਾ ਨਾ ਚੁੱਕੇ ਜਾਣ ਅਤੇ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮੀਂਹ ਪੈਂਦਾ ਹੈ ਤਾਂ ਨਾਲੇ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਸੜਕ ’ਤੇ ਆ ਜਾਂਦਾ ਹੈ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਵੀ ਮੁਸ਼ਕਿਲਾਂ ਆਉਂਦੀਆਂ ਹਨ। ਲੋਕਾਂ ਨੇ ਕਿਹਾ ਕਿ ਇਕ ਪਾਸੇ ਸਿਹਤ ਵਿਭਾਗ ਵਲੋਂ ਹਰ ਸੋਮਵਾਰ ਅਤੇ ਸ਼ੁੱਕਰਵਾਰ ਡੇਂਗੂ ਉੱਪਰ ਵਾਰ ਮੁਹਿੰਮ ਚਲਾਉਣ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਸ਼ਹਿਰ ਦੇ ਅਹਿਮ ਸਥਾਨ ’ਤੇ ਸਰਕਾਰੀ ਵਿਭਾਗਾਂ ਦੀ ਕਥਿਤ ਲਾਪ੍ਰਵਾਹੀ ਕਾਰਨ ਪਾਣੀ ਖੜ੍ਹਾ ਹੈ ਅਤੇ ਮੱਛਰ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਨਾਲੇ ਦੀ ਤੁਰੰਤ ਸਫ਼ਾਈ ਨਾ ਕਰਵਾਈ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਮੱਛਰਾਂ ਦੀ ਭਰਮਾਰ ਕਾਰਨ ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਹੋਰ ਵਧ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਾਲੇ ਦੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਟੁੱਟੇ ਹਿੱਸਿਆਂ ਦੀ ਮੁਰੰਮਤ ਕੀਤੀ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕਚਹਿਰੀ ਚੌਂਕ ਉੱਪਰ ਬਣਿਆ ਇਹ ਰੇਲਵੇ ਓਵਰਬ੍ਰਿਜ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧੀਨ ਆਉਂਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਓਵਰਬ੍ਰਿਜ ਦੇ ਨਿਰਮਾਣ ਤੋਂ ਬਾਅਦ ਸੰਬੰਧਿਤ ਵਿਭਾਗ ਵਲੋਂ ਇਸ ਦੀ ਸਾਂਭ-ਸੰਭਾਲ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਓਵਰਬ੍ਰਿਜ ਉੱਪਰ ਲੱਗੀਆਂ ਵੱਡੀ ਗਿਣਤੀ ਲਾਈਟਾਂ ਖ਼ਰਾਬ ਹੋਣ ਕਾਰਨ ਬੰਦ ਪਈਆਂ ਹਨ, ਜਿਸ ਕਾਰਨ ਰਾਤ ਸਮੇਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਨਾਲੇ ਦੀ ਸਫ਼ਾਈ ਸੰਬੰਧੀ ਜਦੋਂ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਅੰਕੁਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਨਾਲਾ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧੀਨ ਆਉਂਦਾ ਹੈ ਅਤੇ ਇਸ ਦੀ ਸਫ਼ਾਈ ਵੀ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਹੀ ਕਰਵਾਈ ਜਾਣੀ ਹੈ। ਨੈਸ਼ਨਲ ਹਾਈਵੇ ਵਿਭਾਗ ਨਾਲ ਸੰਬੰਧਿਤ ਐਕਸੀਅਨ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਦੋਵੇਂ ਅਧਿਕਾਰੀਆਂ ਵਲੋਂ ਫ਼ੋਨ ਨਹੀਂ ਚੁੱਕਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਤਹਿਤ ਬਲਾਕ ਮਹਿਲ ਕਲਾਂ ਦੀਆਂ ਖੇਡਾਂ ਦਾ ਆਗਾਜ਼ ਅਗਲੀ ਖ਼ਬਰ ਪੰਜਾਬੀ ਗਾਇਕ ਬਲਜੀਤ ਬਡਬਰ ਦਾ ਨਵਾਂ ਗੀਤ ‘ਕਾਮਯਾਬੀ’ ਰਿਲੀਜ਼
Ad Position 24