08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਤਹਿਤ ਬਲਾਕ ਮਹਿਲ ਕਲਾਂ ਦੀਆਂ ਖੇਡਾਂ ਦਾ ਆਗਾਜ਼

‎ ਮਹਿਲ ਕਲਾਂ, 8 ਸਤੰਬਰ (ਤਰਸੇਮ ਸਿੰਘ ਗਹਿਲ)- ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਵਿਧਾਇਕ ਹਲਕਾ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵਲੋਂ ਕੀਤਾ ਗਿਆ। ‎ਇਸ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨਾਂ ਦ ੇ ਸਰਵਪੱਖੀ ਵਿਕਾਸ ਲਈ ਇਕ ਅਹਿਮ ਉਪਰਾਲਾ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
‎ ਮਹਿਲ ਕਲਾਂ, 8 ਸਤੰਬਰ (ਤਰਸੇਮ ਸਿੰਘ ਗਹਿਲ)- ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਵਿਧਾਇਕ ਹਲਕਾ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵਲੋਂ ਕੀਤਾ ਗਿਆ। ‎ਇਸ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨਾਂ ਦ ੇ ਸਰਵਪੱਖੀ ਵਿਕਾਸ ਲਈ ਇਕ ਅਹਿਮ ਉਪਰਾਲਾ ਹਨ । ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਤੋਂ ਹੀ ਪੰਜਾਬ ਦੇ ਵੱਡੀ ਗਿਣਤੀ ਨੌਜਵਾਨ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕੌਮਾਂਤਰੀ ਪੱਧਰ ’ਤੇ ਨਾਂਅ ਰੌਸ਼ਨ ਕਰਨਗੇ। ‎ਵਿਧਾਇਕ ਪੰਡੋਰੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਗਾਜ਼ ਮੁੱਖ ਮੰਤਰੀ ਵਲੋਂ ਬਠਿੰਡਾ ਤੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ’ਤੇ ਸੋਨ ਤਗਮਾ ਜੇਤੂ ਖਿਡਾਰੀ ਨੂੰ 10 ਹਜ਼ਾਰ ਰੁਪਏ, ਚਾਂਦੀ ਦਾ ਤਗਮਾ ਜੇਤੂ ਨੂੰ 7 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 5 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸਰਕਾਰ ਵਲੋਂ ਇਨ੍ਹਾਂ ਖੇਡਾਂ ਦੌਰਾਨ ਕੁੱਲ 12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਫੁੱਟਬਾਲ ਦੇ ਮੁਕਾਬਲੇ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸਕੂਲ ਮਹਿਲ ਕਲਾਂ ਵਿਖੇ, ਅਥਲੈਟਿਕਸ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਅਤੇ ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਪਿੰਡ ਦੀਵਾਨਾ ਦੇ ਸਟੇਡੀਅਮ ਵਿਖੇ ਕਰਵਾਏ ਜਾਣਗੇ। ਬਲਾਕ ਸ਼ਹਿਣਾ ਦੇ ਮੁਕਾਬਲ ੇ 1 0 ਅਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ’ਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ, ਸ਼ੂਟਿੰਗ ਅਤੇ ਸਮੈਸ਼ਿੰਗ ਦੇ ਮੁਕਾਬਲੇ ਪਬਲਿਕ ਸਟੇਡੀਅਮ ਭਦੌੜ ਵਿਖੇ ਕਰਵਾਏ ਜਾਣਗੇ। ਖੋ-ਖੋ ਦੇ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ, ਭਦੌੜ ਅਤੇ ਫੁੱਟਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਹੋਣਗੇ। ਬਲਾਕ ਬਰਨਾਲਾ ਦੇ ਮੁਕਾਬਲੇ 14 ਅਤੇ 15 ਸਤੰਬਰ ਨੂੰ 2026 ਨੂੰ ਕਰਵਾਏ ਜਾਣਗੇ। ਇਨ੍ਹਾਂ ਤਹਿਤ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ, ਵਾਲੀਬਾਲ, ਸ਼ੂਟਿੰਗ ਅਤੇ ਸਮੈਸ਼ਿੰਗ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕ ੂ ਲ ਰੂੜੇਕੇ ਕਲਾਂ ਵਿਖੇ ਅਤੇ ਫੁੱਟਬਾਲ ਦੇ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੂਨਾ ਵਿਖੇ ਕਰਵਾਏ ਜਾਣਗੇ। ਇਸ ਮੌਕੇ ਖੇਡ ਵਿਭਾਗ ਤੋਂ ਕੋਚ ਗੁਰਵਿੰਦਰ ਕੌਰ, ਕੋਚ ਜਸਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖੇਡਾਂ ਦੇ ਕੋਚ ਅਤੇ ਹੋਰ ਅਧਿਕਾਰੀ ਵੀ ਮੌਜੂਦ ਸ
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਕਚਹਿਰੀ ਚੌਕ ਰੇਲਵੇ ਓਵਰਬ੍ਰਿਜ ਨੇੜੇ ਸਫਾਈ ਅਤੇ ਹੋਰ ਪ੍ਰਬੰਧਾਂ ਦੀ ਪ੍ਰਸ਼ਾਸਨ ਨੇ ਨਹੀਂ ਲਈ ਸਾਰ
Ad Position 24