ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ
ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਅੰਡਰ-14 ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੰਸਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ।
ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਅੰਡਰ-14 ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੰਸਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਵਾਈਸ ਪ੍ਰਿੰਸੀਪਲ ਸੁਮਨ ਲੱਠ ਨੇ ਜੇਤੂ ਟੀਮ, ਉਨ੍ਹਾਂ ਦੇ ਕੋਚ ਜਸਵੀਰ ਕੌਰ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।