10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਦੇ ਬਾਹਰ ਲੱਗੇ ਗੰਦਗੀ ਦੇ ਢੇਰ ਖੋਲ੍ਹ ਰਹੇ ਸਰਕਾਰ ਦੀ ਸਫ਼ਾਈ ਮੁਹਿੰਮ ਦੀ ਪੋਲ ਆਮ ਲੋਕਾਂ ਨੂੰ ਸਫ਼ਾਈ ਦਾ ਪਾਠ ਪੜ੍ਹਾਉਣ ਵਾਲੇ ਅਧਿਕਾਰੀ ਆਪਣੇ ਹੀ ਵਿਹੜੇ ਦੀ ਸਫ਼ਾਈ ਤੋਂ ਬੇਖ਼ਬਰ

ਬਰਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਮ ਲੋਕਾਂ ਨੂੰ ਤਾਂ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਉਹ ਸ਼ਾਇਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਮੁੱਖ ਗੇਟ ਦੇ ਬਾਹਰਲੇ ਹਾਲਾਤਾਂ ਤੋਂ ਬੇਖ਼ਬਰ ਜਾਪਦੇ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਦੇ ਬਾਹਰ ਪਾਰਕਿੰਗ ਵਾਲੇ ਦੋਵੇਂ ਪਾਸਿਆਂ ’ਤੇ ਵੱਡੀ ਪੱਧਰ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜੋ ਇੱਥੇ ਆਉਣ-ਜਾਣ ਵਾਲੇ ਹਰੇਕ ਵਿਅਕਤੀ ਨੂੰ ਸਾਫ਼ ਨਜ਼ਰ ਆਉਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਮ ਲੋਕਾਂ ਨੂੰ ਤਾਂ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਉਹ ਸ਼ਾਇਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਮੁੱਖ ਗੇਟ ਦੇ ਬਾਹਰਲੇ ਹਾਲਾਤਾਂ ਤੋਂ ਬੇਖ਼ਬਰ ਜਾਪਦੇ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਦੇ ਬਾਹਰ ਪਾਰਕਿੰਗ ਵਾਲੇ ਦੋਵੇਂ ਪਾਸਿਆਂ ’ਤੇ ਵੱਡੀ ਪੱਧਰ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜੋ ਇੱਥੇ ਆਉਣ-ਜਾਣ ਵਾਲੇ ਹਰੇਕ ਵਿਅਕਤੀ ਨੂੰ ਸਾਫ਼ ਨਜ਼ਰ ਆਉਂਦੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉਹ ਸਥਾਨ ਹੈ ਜਿੱਥੇ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸਨਿਕ ਤੰਤਰ ਕੰਮ ਕਰਦਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਆਮ ਲੋਕ ਆਪਣੀਆਂ ਸਰਕਾਰੀ ਕੰਮਾਂ ਨਾਲ ਸਬੰਧਿਤ ਸਮੱਸਿਆਵਾਂ ਅਤੇ ਕੰਮਾਂ ਲਈ ਪਹੁੰਚਦੇ ਹਨ। ਅਜਿਹੇ ਮਹੱਤਵਪੂਰਨ ਸਥਾਨ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਹੀ ਜੇਕਰ ਕੂੜੇ ਦੇ ਢੇਰ ਲੱਗੇ ਹੋਣ ਤਾਂ ਇਹ ਪ੍ਰਸ਼ਾਸਨ ਦੀ ਸਫ਼ਾਈ ਪ੍ਰਤੀ ਗੰਭੀਰਤਾ ’ਤੇ ਸੁਭਾਵਿਕ ਤੌਰ ’ਤੇ ਸਵਾਲ ਖੜ੍ਹੇ ਕਰਦਾ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਆਮ ਲੋਕਾਂ ਨੂੰ ਸਫ਼ਾਈ ਰੱਖਣ ਦੀ ਨਸੀਹਤ ਦੇਣ ਵਾਲਾ ਪ੍ਰਸ਼ਾਸਨ ਖ਼ੁਦ ਆਪਣੇ ਹੀ ਮੁੱਖ ਦਫ਼ਤਰੀ ਕੰਪਲੈਕਸ ਦੇ ਬਾਹਰ ਪਈ ਗੰਦਗੀ ਵੱਲ ਧਿਆਨ ਨਹੀਂ ਦੇ ਰਿਹਾ। ਗੇਟ ਦੇ ਦੋਵੇਂ ਪਾਸਿਆਂ ਪਿਆ ਕੂੜਾ ਨਾ ਸਿਰਫ਼ ਆਉਣ-ਜਾਣ ਵਾਲੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ, ਸਗੋਂ ਇਹ ਥਾਂ ਦੀ ਸਮੁੱਚੀ ਦਿੱਖ ਨੂੰ ਵੀ ਖ਼ਰਾਬ ਕਰ ਰਿਹਾ ਹੈ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਜਾਣ ਲਈ ਇਕ ਵੱਖਰਾ ਗੇਟ ਵੀ ਬਣਿਆ ਹੋਇਆ ਹੈ, ਜਿੱਥੋਂ ਸਿਰਫ਼ ਅਧਿਕਾਰੀਆਂ ਦੀਆਂ ਗੱਡੀਆਂ ਹੀ ਆਉਂਦੀਆਂ-ਜਾਂਦੀਆਂ ਹਨ। ਦੂਜੇ ਪਾਸੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਗੇਟ ਉਹ ਰਸਤਾ ਹੈ, ਜਿਸ ਤੋਂ ਕੰਪਲੈਕਸ ਵਿਚ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਤੋਂ ਇਲਾਵਾ ਰੋਜ਼ਾਨਾ ਵੱਡੀ ਗਿਣਤੀ ਵਿਚ ਆਮ ਲੋਕ ਵੀ ਦਾਖ਼ਲ ਹੁੰਦੇ ਹਨ। ਇਸ ਲਈ ਇਸ ਗੇਟ ਅਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਨੇ ਫ਼ਿਲਹਾਲ ਪ੍ਰਸ਼ਾਸਨ ਦੀ ਸਫ਼ਾਈ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਸ ਲਈ ਦੇਖਣਾ ਹੋਵੇਗਾ ਕਿ ਆਮ ਲੋਕਾਂ ਨੂੰ ਸਫ਼ਾਈ ਦਾ ਸੰਦੇਸ਼ ਦੇਣ ਵਾਲਾ ਪ੍ਰਸ਼ਾਸਨ ਆਪਣੇ ਹੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਕਦੋਂ ਗੰਦਗੀ ਤੋਂ ਮੁਕਤ ਕਰਵਾਉਂਦਾ ਹੈ ਅਤੇ ਸਰਕਾਰ ਦੀ ਸਫ਼ਾਈ ਮੁਹਿੰਮ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਕਦੋਂ ਗੰਭੀਰਤਾ ਦਿਖਾਉਂਦਾ ਹੈ। ਡੀ.ਏ.ਸੀ. ਦੇ ਬਾਹਰ ਲੱਗੇ ਕੂੜੇ ਦੇ ਢੇਰ ਅਧਿਕਾਰੀਆਂ ਦੀ ਲਾਪਰਵਾਹੀ- ਕੈਪਟਨ ਸਿੱਧੂ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰਾਂ ਵਲੋਂ ਸਮੇਂ-ਸਮੇਂ ’ਤੇ ਚਲਾਈਆਂ ਜਾਂਦੀਆਂ ਮੁਹਿੰਮਾਂ ਦੀ ਅਸਲ ਸਫਲਤਾ ਉਸ ਸਮੇਂ ਹੀ ਮੰਨੀ ਜਾ ਸਕਦੀ ਹੈ ਜਦੋਂ ਸਰਕਾਰੀ ਦਫ਼ਤਰਾਂ, ਜਨਤਕ ਥਾਵਾਂ ਅਤੇ ਖ਼ੁਦ ਪ੍ਰਸ਼ਾਸਨਿਕ ਕੰਪਲੈਕਸਾਂ ਨੂੰ ਵੀ ਸਾਫ਼-ਸੁਥਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹੀ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਵੀ ਹਨ। ਅਜਿਹੇ ਵਿਚ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੀ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ। ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਦੇ ਬਾਹਰ ਲੱਗੇ ਕੂੜੇ ਦੇ ਢੇਰ ਇਹ ਪ੍ਰਭਾਵ ਦਿੰਦੇ ਹਨ ਕਿ ਸ਼ਾਇਦ ਇਸ ਪਾਸੇ ਲੰਬੇ ਸਮੇਂ ਤੋਂ ਕਿਸੇ ਅਧਿਕਾਰੀ ਦੀ ਨਜ਼ਰ ਹੀ ਨਹੀਂ ਪੈ ਰਹੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਦਫ਼ਤਰਾਂ ਵਿਚ ਬੈਠੇ ਅਧਿਕਾਰੀ ਹੀ ਆਪਣੇ ਦਫ਼ਤਰ ਦੇ ਮੁੱਖ ਦਰਵਾਜ਼ੇ ਦੇ ਬਾਹਰ ਪਈ ਗੰਦਗੀ ਨੂੰ ਨਹੀਂ ਹਟਵਾ ਸਕਦੇ ਤਾਂ ਆਮ ਲੋਕਾਂ ਤੋਂ ਸਫ਼ਾਈ ਪ੍ਰਤੀ ਜਾਗਰੂਕ ਹੋਣ ਦੀ ਉਮੀਦ ਕਿਸ ਤਰ੍ਹਾਂ ਕੀਤੀ ਜਾ ਸਕਦੀ ਹੈ?
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਸਮੇਸ਼ਸਰ ਸਾਹਿਬ ਮਾਂਗੇਵਾਲ ਦੇ ਨਵੇਂ ਦਰਬਾਰ ਸਾਹਿਬ ਦੀ ਸ਼ੁੱਭ ਆਰੰਭਤਾ ਅੱਜ ਤੋਂ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ ਚੋਰ ਗਰੋਹ ਦੇ ਤਿੰਨ ਮੈਂਬਰ ਚੋਰੀ ਦੇ ਸਾਮਾਨ ਸਮੇਤ ਕਾਬੂ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ...
Ad Position 24