ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ- ਬਾਠ
ਹੰਡਿਆਇਆ, 9 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮੌਜੂਦਾ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਗੁਰਦੀਪ ਸਿੰਘ ਬਾਠ ਨੇ ਹੰਡਿਆਇਆ ਵਿਖੇ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਸਮਾਗਮ ਉਪਰੰਤ ਕੀਤਾ ।
ਹੰਡਿਆਇਆ, 9 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮੌਜੂਦਾ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਗੁਰਦੀਪ ਸਿੰਘ ਬਾਠ ਨੇ ਹੰਡਿਆਇਆ ਵਿਖੇ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਸਮਾਗਮ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਆਵਾਜ਼ ਚੁੱਕਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣਾ ਸੰਵਿਧਾਨ ਦੇ ਵਿਰੁੱਧ ਹੈ । ਇਸ ਮੌਕੇ ਸ: ਬਾਠ ਨੂੰ ਬਲਦੇਵ ਸਿੰਘ, ਮਨਦੀਪ ਕੁਮਾਰ, ਬਾਬਾ ਬੂਟਾ ਸਿੰਘ ਤੇ ਰਾਜ ਕੁਮਾਰ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸੈਂਬਰ ਖ਼ਾਨ, ਜਗਮੀਤ ਸਿੰਘ ਖ਼ਾਲਸਾ, ਡਾ: ਜਸਬੀਰ ਸਿੰਘ, ਡਾ: ਹਰਦੇਵ ਸਿੰਘ ਬਦਰਾ, ਡਾ: ਕੁਲਦੀਪ ਸਿੰਘ, ਵਿਕਾਸ ਕੁਮਾਰ, ਜਸਦੀਪ ਸਿੰਘ, ਵਿਜੇ ਕੁਮਾਰ, ਗੋਬਿੰਦ ਸਿੰਘ, ਸੁਖਚੈਨ ਸਿੰਘ ਸਮੇਤ ਪਰਿਵਾਰਕ ਮੈਂਬਰ ਹਾਜ਼ਰ ਸਨ।