10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਯੂਥ ਕਾਂਗਰਸ ਵਲੋਂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਪੋਸਟਰ ਪਾੜਨਾ ਘਟੀਆ ਸੋਚ- ਧਰਮ ਸਿੰਘ ਫ਼ੌਜੀ

ਬਰਨਾਲਾ, 9 ਸਤੰਬਰ (ਰਾਜ ਪਨੇਸਰ)- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਕੋਠੀ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰਾਂ ’ਤੇ ਕਾਲਖ ਮਲ ਕੇ ਪੋਸਟਰ ਪਾੜਨ ਤੇ ਹੁੱਲੜਬਾਜ਼ੀ ਕਰਨ ਵਾਲੇ ਯੂਥ ਕਾਂਗਰਸੀ ਨੇ ਕਾਂਗਰਸ ਪਾਰਟੀ ਦੀ ਸੋਚ ਉਜਾਗਰ ਕੀਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਰਾਜ ਪਨੇਸਰ)- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਕੋਠੀ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰਾਂ ’ਤੇ ਕਾਲਖ ਮਲ ਕੇ ਪੋਸਟਰ ਪਾੜਨ ਤੇ ਹੁੱਲੜਬਾਜ਼ੀ ਕਰਨ ਵਾਲੇ ਯੂਥ ਕਾਂਗਰਸੀ ਨੇ ਕਾਂਗਰਸ ਪਾਰਟੀ ਦੀ ਸੋਚ ਉਜਾਗਰ ਕੀਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਬਰਨਾਲਾ ਤੋਂ ਮੌਜੂਦਾ ਕੌਂਸਲਰ ਧਰਮ ਸਿੰਘ ਫ਼ੌਜੀ ਨੇ ਕੀਤਾ ਤੇ ਕਿਹਾ ਕਿ ਪੰਜਾਬ ਅੰਦਰ ਅਨੇਕਾਂ ਪਾਰਟੀਆਂ ਨੂੰ ਸੱਤਾ ਦਾ ਸੁੱਖ ਮਾਣਿਆ, ਪਰ ਜਦੋਂ ਸੱਤਾ ਗਈ ਤਾਂ ਇੱਕੋ ਪਾਰਟੀ ਹੈ ਜਿਸ ਨੇ ਬਦਲਾਖੋਰੀ ਦੀ ਨੀਤੀ ਅਪਣਾਈ ਹੈ, ਉਹ ਸਿਰਫ਼ ਕਾਂਗਰਸ ਪਾਰਟੀ ਹੈ। ਕੇਂਦਰ ’ਚ ਲੰਬਾ ਸਮਾਂ ਰਾਜ ਕਰਨ ਤੋਂ ਬਾਅਦ ਇਨ੍ਹਾਂ ਦੇ ਵੱਡੇ ਆਗੂ ਵੀ ਬੌਖਲਾਹਟ ਵਿਚ ਆਏ ਹਨ । ਜਿਨ੍ਹਾਂ ਨੂੰ ਦੇਖ ਯੂਥ ਕਾਂਗਰਸ ਵੀ ਆਪਾ ਖੋ ਚੁੱਕੀ ਹੈ ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਢਿੱਲਵਾਂ ਕਾਲਜ ਦੇ ਕੰਟਰੈਕਟ ਅਧਿਆਪਕਾਂ ਵਲੋਂ ਮੁੱਖ ਗੇਟ ’ਤੇ ਧਰਨਾ ਲਾ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ- ਬਾਠ
Ad Position 24