ਮਦਰ ਟੀਚਰ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ
ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਦਾਦਾ-ਦਾਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ।
ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਦਾਦਾ-ਦਾਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਦਾਦਾ - ਦਾਦੀ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਜੇਤੂ ਬੱਚਿਆਂ ਤੇ ਉਨ੍ਹਾਂ ਦੇ ਦਾਦਾ-ਦਾਦੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।