11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਪ੍ਰਿੰਸੀਪਲ ਤੇ ਵਾਈਸ ਪ੍ਰਿੰਸੀਪਲ ਸਨਮਾਨਿਤ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਲਈ ਇਹ ਦਿਨ ਮਾਣ ਅਤੇ ਖ਼ੁਸ਼ੀ ਦਾ ਦਿਨ ਬਣ ਗਿਆ, ਜਦੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਕੂਲ ਦੇ ਪ੍ਰਿੰਸੀਪਲ ਮਨਕੰਵਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਮਨਕੰਵਲ ਸਿੰਘ ਨੂੰ ‘ਬੈਸਟ ਪ੍ਰਿੰਸੀਪਲ’ ਅਤੇ ਮੈਡਮ ਪਰਮਜੀਤ ਕੌਰ ਨੂੰ ‘ਬੈਸਟ ਟੀਚਰ’ ਐਵਾਰਡ ਨਾਲ ਨਿਵਾਜਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਲਈ ਇਹ ਦਿਨ ਮਾਣ ਅਤੇ ਖ਼ੁਸ਼ੀ ਦਾ ਦਿਨ ਬਣ ਗਿਆ, ਜਦੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਕੂਲ ਦੇ ਪ੍ਰਿੰਸੀਪਲ ਮਨਕੰਵਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਮਨਕੰਵਲ ਸਿੰਘ ਨੂੰ ‘ਬੈਸਟ ਪ੍ਰਿੰਸੀਪਲ’ ਅਤੇ ਮੈਡਮ ਪਰਮਜੀਤ ਕੌਰ ਨੂੰ ‘ਬੈਸਟ ਟੀਚਰ’ ਐਵਾਰਡ ਨਾਲ ਨਿਵਾਜਿਆ ਗਿਆ। ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ, ਯੋਗ ਅਗਵਾਈ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉੱਤਮ ਕਾਰਜਾਂ ਦੀ ਪ੍ਰਸ਼ੰਸਾ ਵਜੋਂ ਦਿੱਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਮਨਕੰਵਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਮੈਡਮ ਸੰਦੀਪ ਕੌਰ, ਸੰਦੀਪ ਕੌਰ ਟੱਲੇਵਾਲ, ਨਰਿੰਦਰਪਾਲ ਕੌਰ, ਪੂਜਾ ਵਰਮਾ, ਸੀਮਾ, ਮਨਦੀਪ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਸੁਰਿੰਦਰ ਕੌਰ, ਸ਼ਿਵਰਜੀਤ ਕੌਰ, ਹਰਲੀਨ ਕੌਰ, ਅਰਸ਼ਪ੍ਰੀਤ ਕੌਰ, ਯਸ਼ਪਾਲ ਕੌਰ, ਹਰਜਿੰਦਰ ਕੌਰ, ਸੁਮਨਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਸ਼ੁਰੂ ਕਰਵਾਈ ਖ਼ਰੀਦ ਅਗਲੀ ਖ਼ਬਰ ਗੁ: ਦਸਮੇਸ਼ਸਰ ਸਾਹਿਬ ’ਚ ਨਵੇਂ ਦਰਬਾਰ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ਉਪਰੰਤ ਧਾਰਮਿਕ ਸਮਾਗਮ
Ad Position 24