ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੀਆਂ ਚੋਣਾਂ ਅੱਜ
ਬਰਨਾਲਾ, 10 ਸਤੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੀਆਂ ਚੋਣਾਂ ਪ੍ਰਸ਼ਾਸਨਿਕ ਕੰਪਲੈਕਸ ਬਰਨਾਲਾ ਵਿਖੇ 11 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਐਡਵੋਕੇਟ ਧੀਰਜ ਕੁਮਾਰ ਨੇ ਦੱਸਿਆ ਕਿ ਇਹ ਚੋਣਾਂ ਅਬਜ਼ਰਵਰ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਦੇਖਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ।
ਬਰਨਾਲਾ, 10 ਸਤੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੀਆਂ ਚੋਣਾਂ ਪ੍ਰਸ਼ਾਸਨਿਕ ਕੰਪਲੈਕਸ ਬਰਨਾਲਾ ਵਿਖੇ 11 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਐਡਵੋਕੇਟ ਧੀਰਜ ਕੁਮਾਰ ਨੇ ਦੱਸਿਆ ਕਿ ਇਹ ਚੋਣਾਂ ਅਬਜ਼ਰਵਰ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਦੇਖਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ-ਕਮ-ਚੇਅਰਮੈਨ ਜਗਦੀਪ ਸਿੰਘ ਸੰਧੂ ਨੂੰ ਨਿਯੁਕਤ ਕੀਤਾ ਗਿਆ ਅਤੇ ਏ.ਆਰ.ਓ. ਦੇ ਤੌਰ ’ਤੇ ਐਡਵੋਕੇਟ ਯੋਗੇਸ਼ ਗੁਪਤਾ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਕੁਲਵਿਜੈ, ਐਡਵੋਕੇਟ ਨਿਰਭੈ ਸਿੰਘ ਸਿੱਧੂ, ਐਡਵੋਕੇਟ ਜਪ੍ਰੀਤ ਸਿੰਘ, ਐਡਵੋਕੇਟ ਸਿਮਰਨਜੀਤ ਕੌਰ, ਐਡਵੋਕੇਟ ਕਰਨ ਅਵਤਾਰ ਕਪਿਲ, ਐਡਵੋਕੇਟ ਗੁਰਮੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਪ੍ਰਧਾਨਗੀ ਲਈ ਐਡਵੋਕੇਟ ਪੰਕਜ ਬਾਂਸਲ, ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਐਡਵੋਕੇਟ ਜਤਿੰਦਰ ਕੁਮਾਰ, ਵਾਈਸ ਪ੍ਰਧਾਨਗੀ ਲਈ ਐਡਵੋਕੇਟ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਹਿਮਾਂਸ਼ੂ ਗਰਗ, ਐਡੀਸ਼ਨਲ ਵਾਈਸ ਪ੍ਰਧਾਨ ਲਈ ਐਡਵੋਕੇਟ ਕੁਲਜੀਤ ਕੌਰ ਅਤੇ ਐਡਵੋਕੇਟ ਭਾਵਨਾ ਮਾਰਕੰਡਾ, ਸੈਕਟਰੀ ਲਈ ਐਡਵੋਕੇਟ ਅਨੂ ਸ਼ਰਮਾ ਅਤੇ ਐਡਵੋਕੇਟ ਅਮਨਦੀਪ ਸ਼ਰਮਾ, ਜੁਆਇੰਟ ਸੈਕਟਰੀ ਲਈ ਐਡਵੋਕੇਟ ਸਵਰਨਜੀਤ ਕੌਰ ਅਤੇ ਐਡਵੋਕੇਟ ਰਾਜ ਕੌਰ, ਕੈਸ਼ੀਅਰ ਲਈ ਐਡਵੋਕੇਟ ਪਰਮਜੀਤ ਸਿੰਘ ਅਤੇ ਐਡਵੋਕੇਟ ਨਿਸ਼ਾਂਤ ਗੋਇਲ ਚੋਣ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ ਕੁੱਲ 548 ਵੋਟਾਂ ਹਨ। ਜੋ ਜਿੱਤ-ਹਾਰ ਦਾ ਫ਼ੈਸਲਾ ਕਰਨਗੀਆਂ। ਵੋਟਾਂ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਪੈਣਗੀਆਂ ਅਤੇ ਤੁਰੰਤ ਬਾਅਦ ਗਿਣਤੀ ਕਰ ਕੇ ਨਤੀਜਾ ਐਲਾਨ ਕੀਤਾ ਜਾਵੇਗਾ।