11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਿਹਤ ਵਿਭਾਗ ਵਲੋਂ ‘ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ’ ਮਨਾਇਆ

ਬਰਨਾਲਾ, 10 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਨਸ਼ਾ ਛਡਾਊ ਕੇਂਦਰ ਬਰਨਾਲਾ ਵਿਖੇ ‘ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ’ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਨੋਰਥ ਸਮਾਜ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਰਨਾਲਾ, 10 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਨਸ਼ਾ ਛਡਾਊ ਕੇਂਦਰ ਬਰਨਾਲਾ ਵਿਖੇ ‘ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ’ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਨੋਰਥ ਸਮਾਜ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਇਸ ਸਮੇਂ ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਔਜਲਾ, ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ, ਮਾਨਸਿਕ ਰੋਗਾਂ ਦੇ ਮਾਹਿਰ ਡਾ: ਗਗਨਦੀਪ ਸਿੰਘ ਸੇਖੋਂ ਅਤੇ ਡਾ: ਲਿਪਸੀ ਮੋਦੀ ਨੇ ਦੱਸਿਆ ਕਿ ਇਸ ਸਾਲ ਇਹ ਦਿਵਸ ‘ਆਤਮ ਹੱਤਿਆ ਬਾਰੇ ਨਜ਼ਰੀਆ ਬਦਲਣਾ’ ਵਿਸ਼ੇ ਤਹਿਤ ਮਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਿਚ ਲਗਾਤਾਰ ਉਦਾਸੀ, ਚਿੰਤਾ ਅਤੇ ਬੇਚੈਨੀ ਰਹਿਣਾ, ਨੀਂਦ ਨਾ ਆਉਣਾ ਜਾਂ ਬਹੁਤ ਜ਼ਿਆਦਾ ਸੌਣਾ, ਇਕੱਲਾਪਣ ਮਹਿਸੂਸ ਕਰਨਾ, ਕਿਸੇ ਵੀ ਚੀਜ਼ ਵਿਚ ਦਿਲਚਸਪੀ ਨਾ ਰਹਿਣੀ ਅਤੇ ਜੀਵਨ ਵਿਚ ਹਾਰ ਮੰਨ ਲੈਣਾ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੇ ਪਰਿਵਾਰ, ਦੋਸਤਾਂ ਜਾਂ ਰਿਸ਼ਤੇਦਾਰਾਂ ਨਾਲ ਗੱਲਬਾਤ ਸਾਂਝੀ ਕਰਨੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿਚ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਬਰਨਾਲਾ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਉੱਥੇ ਦਾਖਲ ਮਰੀਜ਼ਾਂ ਵਲੋਂ ਆਤਮ ਹੱਤਿਆ ਰੋਕਥਾਮ ਸਬੰਧੀ ਸਹੁੰ ਚੁੱਕੀ ਗਈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਅਫ਼ਸਰ ਬਲਰਾਜ ਸਿੰਘ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੇ ਆਗਾਮੀ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਲਿਆ ਪ੍ਰਣ ਅਗਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ ’ਚ ਜੇਤੂ
Ad Position 24