11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਖ਼ਮੀ ਹੋਏ ਕਾਂਗਰਸੀ ਆਗੂ ਭੋਲਾ ਭੋਤਨਾ ਦਾ ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰ ਆਗੂਆਂ ਨੇ ਪੁੱਛਿਆ ਹਾਲ

ਟੱਲੇਵਾਲ, 10 ਸਤੰਬਰ (ਸੋਨੀ ਚੀਮਾ)- ਪੰਜਾਬ ’ਚ ਵਿਗੜ ਰਹੀ ਕਾਨੂੰਨ-ਵਿਵਸਥਾ, ਮਹਿੰਗਾਈ ਅਤੇ ਨਸ਼ਿਆਂ ਦੇ ਮੁੱਦੇ ’ਤੇ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦੌਰਾਨ ਪੁਲਿਸ ਵਲੋਂ ਚਲਾਈਆਂ ਗਈਆਂ ਪਾਣੀ ਦੀਆਂ ਬੁਛਾੜਾਂ ਕਾਰਨ ਜ਼ਖ਼ਮੀ ਹੋਏ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਕਾਂਗਰਸੀ ਆਗੂ ਭੋਲਾ ਸਿੰਘ ਭੋਤਨਾ ਦਾ ਅੱਜ ਜਿੱਥੇ ਗੁਰਪ੍ਰੀਤ ਸਿੰਘ ਲੱਕੀ ਪੱਖੋ ਚੇਅਰਮੈਨ ਐਸ. ਸੀ ਡਿਪਾਰਟਮੈਂਟ, ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸ.

Ad Position 21
repet_subhas-goyals [Copy P29]
ਸ: ਮਨਕੰਵਲ ਸਿੰਘ ਨੂੰ ‘ਬੈਸਟ ਪ੍ਰਿੰਸੀਪਲ’ ਦੇ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 11-09-2026
ਟੱਲੇਵਾਲ, 10 ਸਤੰਬਰ (ਸੋਨੀ ਚੀਮਾ)- ਪੰਜਾਬ ’ਚ ਵਿਗੜ ਰਹੀ ਕਾਨੂੰਨ-ਵਿਵਸਥਾ, ਮਹਿੰਗਾਈ ਅਤੇ ਨਸ਼ਿਆਂ ਦੇ ਮੁੱਦੇ ’ਤੇ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦੌਰਾਨ ਪੁਲਿਸ ਵਲੋਂ ਚਲਾਈਆਂ ਗਈਆਂ ਪਾਣੀ ਦੀਆਂ ਬੁਛਾੜਾਂ ਕਾਰਨ ਜ਼ਖ਼ਮੀ ਹੋਏ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਕਾਂਗਰਸੀ ਆਗੂ ਭੋਲਾ ਸਿੰਘ ਭੋਤਨਾ ਦਾ ਅੱਜ ਜਿੱਥੇ ਗੁਰਪ੍ਰੀਤ ਸਿੰਘ ਲੱਕੀ ਪੱਖੋ ਚੇਅਰਮੈਨ ਐਸ.ਸੀ ਡਿਪਾਰਟਮੈਂਟ, ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸ.ਸੀ ਡਿਪਾਰਟਮੈਂਟ ਨੇ ਘਰ ਜਾ ਕੇ ਹਾਲ ਚਾਲ ਪੁੱਛਿਆ, ਉੱਥੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਫ਼ੋਨ ’ਤੇ ਭੋਲਾ ਸਿੰਘ ਭੋਤਨਾ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਪਾਰਟੀ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਬਣਦਾ ਮਾਣ ਸਤਿਕਾਰ ਦੇਣ ਦਾ ਵਾਅਦਾ ਵੀ ਕੀਤਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਮਾਰਚ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ-15 ਦੇ ਚੌਕ ਨੇੜੇ ਭਾਰੀ ਬੈਰੀਕੇਡਿੰਗ ਕਰ ਕੇ ਰੋਕ ਲਿਆ ਸੀ ਤੇ ਪਾਣੀ ਦੀਆਂ ਤੇਜ਼ ਬੁਛਾੜਾਂ ਕਾਰਨ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿਚ ਭੋਲਾ ਸਿੰਘ ਭੋਤਨਾ ਦੇ ਅੱਖ ’ਤੇ ਗੰਭੀਰ ਸੱਟ ਲੱਗ ਗਈ ਸੀ ਅਤੇ ਇਕ ਹੋਰ ਕਾਂਗਰਸੀ ਆਗੂ ਪਰਮਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ ਸੀ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਅਜਿਹਾ ਤਸ਼ੱਦਦ ਕਰਨਾ ਸਰਾਸਰ ਲੋਕਤੰਤਰ ਦਾ ਕਤਲ ਹੈ। ਕਾਂਗਰਸੀ ਆਗੂਆਂ ਨੇ ਸਾਫ਼ ਕੀਤਾ ਹੈ ਕਿ ਉਹ ਇਨ੍ਹਾਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ । ਇਸ ਮੌਕੇ ਨਛੱਤਰ ਸਿੰਘ ਬਲਾਕ ਪ੍ਰਧਾਨ ਬਰਨਾਲਾ, ਇਕਬਾਲ ਸਿੰਘ ਬਲਾਕ ਪ੍ਰਧਾਨ ਸ਼ਹਿਰੀ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24