10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਜੋਧਪੁਰ ਵਿਖੇ ਭਾਕਿਯੂ ਕਾਦੀਆਂ ਦੇ ਆਗੂਆਂ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦਾ ਪਿੰਡ ਜੋਧਪੁਰ ਦੇ ਗੁਰਦੁਆਰਾ ਭਾਈ ਮੂਲ ਚੰਦ ਦੀ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਮੋਰਚਾ ਫ਼ਤਿਹ ਕਰਨ ਉਪਰੰਤ ਪਿੰਡ ਪਹੁੰਚਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਲੋਕ ਹਿਤਾਂ ਲਈ ਲੜ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦਾ ਪਿੰਡ ਜੋਧਪੁਰ ਦੇ ਗੁਰਦੁਆਰਾ ਭਾਈ ਮੂਲ ਚੰਦ ਦੀ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਮੋਰਚਾ ਫ਼ਤਿਹ ਕਰਨ ਉਪਰੰਤ ਪਿੰਡ ਪਹੁੰਚਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਲੋਕ ਹਿਤਾਂ ਲਈ ਲੜ ਰਹੀਆਂ ਹਨ। ਕੋਈ ਵੀ ਜਥੇਬੰਦੀ ਲੋਕਾਂ ਤੋਂ ਉੱਪਰ ਨਹੀਂ ਹੋ ਸਕਦੀ ਅਤੇ ਲੋਕਾਂ ਦੇ ਸਹਿਯੋਗ ਬਿਨਾਂ ਕੋਈ ਵੀ ਲੜਾਈ ਜਿੱਤੀ ਵੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਜਦ ਸਰਕਾਰ ਨੇ ਮਹਿਸੂਸ ਕੀਤਾ ਕਿ ਬੀਕੇਯੂ ਕਾਦੀਆਂ ਤੇ ਹੋਰ ਜਥੇਬੰਦੀਆਂ ਦੇ ਪਿੱਛੇ ਲੋਕਾਂ ਦੀ ਭਾਰੀ ਸਹਿਮਤੀ ਬਣੀ ਹੋਈ ਹੈ। ਜਿਸ ਲਈ ਸਰਕਾਰ ਦਾ ਝੁਕਣਾ ਯਕੀਨੀ ਹੋਇਆ ਅਤੇ ਕਿਸਾਨੀ ਦੇ ਹਿਤਾਂ ਲਈ ਲੜੀ ਜਾ ਰਹੀ ਜੰਗ ਜਿੱਤ ਵਿਚ ਬਦਲੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਜਸਵੀਰ ਸਿੰਘ ਸੀਰਾ ਸੁਖਪੁਰ ਤੋਂ ਇਲਾਵਾ ਚੰਡੀਗੜ੍ਹ ਮੋਰਚੇ ਵਿਚ ਗਏ ਪਿੰਡ ਦੇ ਊਧਮ ਸਿੰਘ ਜ਼ਿਲ੍ਹਾ ਆਗੂ, ਅਜਮੇਰ ਸਿੰਘ ਜ਼ਿਲ੍ਹਾ ਆਗੂ, ਪ੍ਰਗਟ ਸਿੰਘ ਯੂਥ ਆਗੂ, ਮੁਖਤਿਆਰ ਸਿੰਘ ਬਲਾਕ ਆਗੂ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਬਲਵਿੰਦਰ ਸਿੰਘ ਬਿੰਦਾ, ਜਗਦੇਵ ਸਿੰਘ, ਊਧਮ ਸਿੰਘ ਕਾਲਾ ਤੇ ਰਾਜਵਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ। ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਦੋਸਤ ਕਾਬੂ ਅਗਲੀ ਖ਼ਬਰ ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ
Ad Position 24