ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨਾ ਨਿੰਦਣਯੋਗ- ਗੁਰਤੇਜ ਸਿੰਘ ਖੁੱਡੀ
ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੁੱਡੀ)-ਲੁਧਿਆਣਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨਾ ਬਹੁਤ ਨਿੰਦਣਯੋਗ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੁੱਡੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਐਸ.
ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੁੱਡੀ)-ਲੁਧਿਆਣਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨਾ ਬਹੁਤ ਨਿੰਦਣਯੋਗ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੁੱਡੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਨੇ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ, ਜਿਸ ਨੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਸੰਮਤੀ ਨਿਰਮਲ ਸਿੰਘ ਖੁੱਡੀ, ਸਰਪੰਚ ਸਿਮਰਜੀਤ ਸਿੰਘ, ਸਰਪੰਚ ਜਗਸੀਰ ਸਿੰਘ, ਪੰਚ ਬਲਜੀਤ ਸਿੰਘ, ਕਰਨੈਲ ਸਿੰਘ ਪੇਂਟਰ, ਮਾ: ਜਗਦੇਵ ਸਿੰਘ, ਸੁਰਜੀਤ ਸਿੰਘ, ਸਾਬਕਾ ਪੰਚ ਭੁਪਿੰਦਰ ਸਿੰਘ, ਮੁਕੰਦ ਸਿੰਘ ਸਾਬਕਾ ਪੰਚ, ਸੁਖਵਿੰਦਰ ਸਿੰਘ ਫ਼ੌਜੀ, ਮਿਸਤਰੀ ਸੁਖਦੇਵ ਸਿੰਘ, ਮੋਹਨ ਸਿੰਘ, ਜਸਵੀਰ ਸਿੰਘ ਟੀਟੂ, ਅਵਤਾਰ ਸਿੰਘ, ਮਿਸਤਰੀ ਗੁਰਮੀਤ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ, ਲਾਭ ਸਿੰਘ ਮੇਟ, ਅਵਤਾਰ ਸਿੰਘ, ਸੁਖਦੇਵ ਸਿੰਘ, ਗੁਲਾਬ ਸਿੰਘ, ਜਗਸੀਰ ਸਿੰਘ ਘੋਨਾ ਆਦਿ ਹਾਜ਼ਰ ਸਨ।