ਅਵਤਾਰ ਟੱਲੇਵਾਲੀਆ ਦਿਹਾਤੀ ਪਬਲਿਕ ਲਾਇਬ੍ਰੇਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ
ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ, ਪਿੰਡ ਵਾਸੀਆਂ, ਨਿਗਰਾਨ ਜਰਨੈਲ ਸਿੰਘ ਬੱਧਣ ਅਤੇ ਸਰਪ੍ਰਸਤ ਅਜਾਇਬ ਟੱਲੇਵਾਲੀਆ ਅਤੇ ਹੈਪੀ ਢਿੱਲੋਂ ਦੇ ਸਹਿਯੋਗ ਨਾਲ ਚੱਲ ਰਹੀ ਅਵਤਾਰ ਟੱਲੇਵਾਲੀਆ ਦਿਹਾਤੀ ਪਬਲਿਕ ਲਾਇਬ੍ਰੇਰੀ ਟੱਲੇਵਾਲ ਦੀ ਪ੍ਰਬੰਧਕੀ ਕਮੇਟੀ (ਰਜਿ:) ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਰਿਟਾ: ਹੈੱਡਮਾਸਟਰ ਰਣਜੀਤ ਸਿੰਘ ਟੱਲੇਵਾਲ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਲਾਇਬ੍ਰੇਰੀ ਦੀਆਂ ਮੌਜੂਦਾ ਗਤੀਵਿਧੀਆਂ, ਪਾਠਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲਾਇਬ੍ਰੇਰੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਟੱਲੇਵਾਲ, 10 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ, ਪਿੰਡ ਵਾਸੀਆਂ, ਨਿਗਰਾਨ ਜਰਨੈਲ ਸਿੰਘ ਬੱਧਣ ਅਤੇ ਸਰਪ੍ਰਸਤ ਅਜਾਇਬ ਟੱਲੇਵਾਲੀਆ ਅਤੇ ਹੈਪੀ ਢਿੱਲੋਂ ਦੇ ਸਹਿਯੋਗ ਨਾਲ ਚੱਲ ਰਹੀ ਅਵਤਾਰ ਟੱਲੇਵਾਲੀਆ ਦਿਹਾਤੀ ਪਬਲਿਕ ਲਾਇਬ੍ਰੇਰੀ ਟੱਲੇਵਾਲ ਦੀ ਪ੍ਰਬੰਧਕੀ ਕਮੇਟੀ (ਰਜਿ:) ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਰਿਟਾ: ਹੈੱਡਮਾਸਟਰ ਰਣਜੀਤ ਸਿੰਘ ਟੱਲੇਵਾਲ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਲਾਇਬ੍ਰੇਰੀ ਦੀਆਂ ਮੌਜੂਦਾ ਗਤੀਵਿਧੀਆਂ, ਪਾਠਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲਾਇਬ੍ਰੇਰੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ, ਵਿਦਿਆਰਥੀਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਲਾਇਬ੍ਰੇਰੀ ਨਾਲ ਜੋੜਨ ਅਤੇ ਉਨ੍ਹਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਨਵੇਂ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ ਗਿਆ। ਕਮੇਟੀ ਮੈਂਬਰਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਮੋਬਾਈਲ ਅਤੇ ਸੋਸ਼ਲ ਮੀਡੀਆ ਦੀ ਵਧ ਰਹੀ ਵਰਤੋਂ ਕਾਰਨ ਪੁਸਤਕਾਂ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਲਾਇਬ੍ਰੇਰੀ ਵਰਗੇ ਸਾਂਝੇ ਅਦਾਰੇ ਨੌਜਵਾਨ ਪੀੜ੍ਹੀ ਨੂੰ ਸਾਹਿਤ, ਗਿਆਨ ਅਤੇ ਚੰਗੀ ਸੋਚ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਲਈ ਵੱਧ ਤੋਂ ਵੱਧ ਨਵੇਂ ਪਾਠਕਾਂ ਨੂੰ ਲਾਇਬ੍ਰੇਰੀ ਨਾਲ ਜੋੜਨ ਅਤੇ ਪਾਠਕਾਂ ਦੀ ਲੋੜ ਅਨੁਸਾਰ ਨਵੀਆਂ ਪੁਸਤਕਾਂ ਮੁਹੱਈਆ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਉੱਪ ਪ੍ਰਧਾਨ ਡਾ: ਸੰਪੂਰਨ ਸਿੰਘ ਟੱਲੇਵਾਲੀਆ, ਸਰਪੰਚ ਜੁਗਰਾਜ ਸਿੰਘ, ਪ੍ਰੈੱਸ ਸਕੱਤਰ ਪ੍ਰਿੰਸੀਪਲ ਮਨਕੰਵਲ ਸਿੰਘ, ਮੈਂਬਰ ਡਾ: ਅਮਨਦੀਪ ਸਿੰਘ ਟੱਲੇਵਾਲੀਆ, ਸਿਕੰਦਰ ਸਿੰਘ, ਸੋਨਦੀਪ ਸਿੰਘ, ਚਮਕੌਰ ਸਿੰਘ ਢਿੱਲੋਂ ਅਤੇ ਜਸਪ੍ਰੀਤ ਸਿੰਘ ਜੱਸੀ ਹਾਜ਼ਰ ਸਨ।