10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲੁਧਿਆਣਾ ’ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਵਾਪਰੀ ਬੇਅਦਬੀ ਘਟਨਾ ਨੂੰ ਲੈ ਕੇ ਐਸ.ਸੀ. ਭਾਈਚਾਰੇ ’ਚ ਰੋਸ

ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਪਿਛਲੇ ਦਿਨੀਂ ਲੁਧਿਆਣਾ ’ਚ ਡਾ: ਬੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਪਿਛਲੇ ਦਿਨੀਂ ਲੁਧਿਆਣਾ ’ਚ ਡਾ: ਬੀ. ਆਰ. ਅੰਬੇਡਕਰ ਦੀ ਪ੍ਰਤਿਮਾ ਨਾਲ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਮੂਹ ਐਸ.ਸੀ. ਭਾਈਚਾਰੇ ਵਿਚ ਭਾਰੀ ਰੋਸ ਹੈ। ਇਸ ਮਾਮਲੇ ਸਬੰਧੀ ਮਾਸਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਤਪਾ ਵਿਖੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਕਾਰ ਅਤੇ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਮਾਸਟਰ ਸਰਬਜੀਤ ਸਿੰਘ ਨੇ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ, ਜੇਕਰ ਪੁਲਿਸ ਪ੍ਰਸ਼ਾਸਨ ਕੋਲ ਦੋਸ਼ੀਆਂ ਨੂੰ ਫੜਨ ਦੀ ਸਮਰੱਥਾ ਹੈ ਤਾਂ ਫਿਰ ਗ੍ਰਿਫ਼ਤਾਰੀ ਵਿਚ ਦੇਰੀ ਕਿਉਂ? ਸਰਕਾਰ ਦੱਸੇ ਕਿ ਦੋਸ਼ੀਆਂ ਨੂੰ ਕਦੋਂ ਤੱਕ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਬਿਆਨਾਂ ਅਤੇ ਭਰੋਸਿਆਂ ਤੱਕ ਸੀਮਤ ਨਾ ਰਹੇ, ਸਗੋਂ ਤੁਰੰਤ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ। ਇਸ ਮੌਕੇ ਕੌਂਸਲਰ ਵਿਨੋਦ ਕੁਮਾਰ ਕਾਲਾ, ਜੋਨੀ ਕੁਮਾਰ, ਰਾਜ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਸਿਕੰਦਰ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਮੌਜੀ ਪੁਨੀਆ, ਮੋਹਿਤ ਕੁਮਾਰ ਮੇਸ਼ੀ ਸਮੇਤ ਹੋਰ ਸਮਾਜਿਕ ਆਗੂ ਅਤੇ ਐੱਸ.ਸੀ. ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਅਵਤਾਰ ਟੱਲੇਵਾਲੀਆ ਦਿਹਾਤੀ ਪਬਲਿਕ ਲਾਇਬ੍ਰੇਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ
Ad Position 24