10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹੰਡਿਆਇਆ ਵਿਖੇ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਦੀ ਸ਼ੁਰੂਆਤ ਕੀਤੀ

ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੁੱਡੀ)-ਈ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੁੱਡੀ)-ਈ.ਐਸ.ਆਈ. ਡਿਸਪੈਂਸਰੀ ਦੇ ਨੇੜੇ ਹੰਡਿਆਇਆ ਵਿਖੇ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਅਰਦਾਸ ਕਰ ਕੇ ਹਸਪਤਾਲ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉੱਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਜਨਰਲ ਸਕੱਤਰ ਡਾ: ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਕੀਮਤੀ ਹੈ ਅਤੇ ਬਿਮਾਰੀ ਦੀ ਸਥਿਤੀ ਵਿਚ ਕਿਸੇ ਲੋੜਵੰਦ ਵਿਅਕਤੀ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਮਾਨਵਤਾ ਦੀ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਬਰਾਬਰੀ, ਮਾਨਵਤਾ ਅਤੇ ਸੇਵਾ ਦੀ ਵਿਚਾਰਧਾਰਾ ਤੋਂ ਪੇ੍ਰਰਨਾ ਲੈਂਦਿਆਂ ਹਸਪਤਾਲ ਨੂੰ ਲੋਕ ਭਲਾਈ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਸਮਾਗਮ ਦੌਰਾਨ ਡਾ: ਜੱਖੂ ਤੇ ਦਰਸ਼ਨ ਸਿੰਘ ਮੰਡੇਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਰਾਏਸਰ, ਭਗਤ ਸਿੰਘ, ਡਾ: ਜਗਮੋਹਨ ਸਿੰਘ ਟੋਨੀ, ਸਰਪੰਚ ਹਰਪਾਲ ਸਿੰਘ ਛੰਨਾ, ਭਾਈ ਅਵਤਾਰ ਸਿੰਘ ਰਾਏਸਰ, ਡਾ: ਅਮੀਤਾ ਰਾਣੀ, ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਇੰਪਲਾਈਮੈਂਟ ਵਿੰਗ, ਬੀਬੀ ਜਸਵਿੰਦਰ ਕੌਰ ਬਰਨਾਲਾ, ਗੁਰਭਿੰਦਰ ਸਿੰਘ ਗੁਰੀ, ਸੁਖਦੇਵ ਸਿੰਘ ਹੰਡਿਆਇਆ, ਮਾਸਟਰ ਧਰਮ ਸਿੰਘ, ਗਗਨਦੀਪ ਸਿੰਘ ਧਨੌਲਾ ਖ਼ੁਰਦ, ਅਕਾਸ਼ਦੀਪ ਸਿੰਘ ਧਨੌਲਾ ਖ਼ੁਰਦ, ਨਿੱਕਾ ਸਿੰਘ ਨੰਬਰਦਾਰ, ਪ੍ਰਿੰਸੀਪਲ ਬਲਦੇਵ ਸਿੰਘ, ਡਾ: ਜਸਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਲੁਧਿਆਣਾ ’ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਵਾਪਰੀ ਬੇਅਦਬੀ ਘਟਨਾ ਨੂੰ ਲੈ ਕੇ ਐਸ.ਸੀ. ਭਾਈਚਾਰੇ ’ਚ ਰੋਸ
Ad Position 24