07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਮੁਖੀ ਕੰਨਿਆ ਹਾਈ ਸਕੂਲ ਸ਼ਹਿਣਾ ਨੂੰ ਸਰਪੰਚ ਨਾਜਮ ਸਿੰਘ ਦੀ ਅਗਵਾਈ ਵਿਚ ਸ਼ਹਿਣਾ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਨਾਜਮ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਕੰਨਿਆ ਹਾਈ ਸਕੂਲ ਦੀ ਜਦ ਤੋਂ ਪਰਮਿੰਦਰ ਸਿੰਘ ਢਿੱਲੋਂ ਨੇ ਕਮਾਂਡ ਸੰਭਾਲੀ ਹੈ, ਉਸ ਸਮੇਂ ਤੋਂ ਸਕੂਲ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-09-2026
ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਮੁਖੀ ਕੰਨਿਆ ਹਾਈ ਸਕੂਲ ਸ਼ਹਿਣਾ ਨੂੰ ਸਰਪੰਚ ਨਾਜਮ ਸਿੰਘ ਦੀ ਅਗਵਾਈ ਵਿਚ ਸ਼ਹਿਣਾ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਨਾਜਮ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਕੰਨਿਆ ਹਾਈ ਸਕੂਲ ਦੀ ਜਦ ਤੋਂ ਪਰਮਿੰਦਰ ਸਿੰਘ ਢਿੱਲੋਂ ਨੇ ਕਮਾਂਡ ਸੰਭਾਲੀ ਹੈ, ਉਸ ਸਮੇਂ ਤੋਂ ਸਕੂਲ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਵਲੋਂ ਲਿਖੀਆਂ ਕਈ ਪਾਠ ਪੁਸਤਕਾਂ ਕਲਾਸਾਂ ਵਿਚ ਲੱਗੀਆਂ ਹੋਈਆਂ ਹਨ। ਪਰਮਿੰਦਰ ਸਿੰਘ ਨੇ ਖ਼ੁਦ ਹੀ ਸੂਬਾ ਪੱਧਰੀ ਐਵਾਰਡ ਪ੍ਰਾਪਤ ਨਹੀਂ ਕੀਤਾ, ਬਲਕਿ ਇਨ੍ਹਾਂ ਦੀਆਂ ਪੜਾਈਆਂ ਹੋਈਆਂ ਵਿਦਿਆਰਥਣਾਂ ਨਾਮਣਾ ਖੱਟ ਚੁੱਕੀਆਂ ਹਨ। ਇਸ ਸਮੇਂ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਸਨਮਾਨ ਪੰਚਾਇਤ ਅਤੇ ਪਿੰਡ ਦੇ ਲੋਕਾਂ ਵਲੋਂ ਦਿੱਤਾ ਜਾਂਦਾ ਹੈ, ਉਹ ਸਨਮਾਨ ਦੀ ਮਾਨਤਾ ਕਿਸੇ ਵੀ ਸਨਮਾਨ ਨਾਲੋਂ ਵੱਡੀ ਹੁੰਦੀ ਹੈ। ਇਸ ਮੌਕੇ ਸਾਬਕਾ ਸਰਪੰਚ ਜਤਿੰਦਰ ਸਿੰਘ ਖਹਿਰਾ, ਜੈਆਦਮ ਸਿੰਘ ਧਾਲੀਵਾਲ ਪ੍ਰਧਾਨ ਸਹਿਕਾਰੀ ਸਭਾ, ਗੁਰਪ੍ਰੀਤ ਸਿੰਘ ਮਨੀ ਗਿੱਲ ਪ੍ਰਧਾਨ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ, ਰੂਪਾ ਸਿੰਘ ਪੰਚ, ਦੀਪੀ ਰਾਜਸਥਾਨੀ ਆਦਿ ਤੋਂ ਇਲਾਵਾ ਹੋਰ ਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਸੋਨ ਤਗਮੇ ਜਿੱ... ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ
Ad Position 24