13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਹਮੀਦੀ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

‎ ਮਹਿਲ ਕਲਾਂ, 12 ਸਤੰਬਰ (ਤਰਸੇਮ ਸਿੰਘ ਗਹਿਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਹਮੀਦੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
‎ ਮਹਿਲ ਕਲਾਂ, 12 ਸਤੰਬਰ (ਤਰਸੇਮ ਸਿੰਘ ਗਹਿਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਹਮੀਦੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੇ ਭਰਾ ਰਾਗੀ ਭਾਈ ਜਸਪਾਲ ਸਿੰਘ ਹਮੀਦੀ ਅਤੇ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਰਾਣੂ ਸਮੇਤ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਾਗੀ ਭਾਈ ਜਸਪਾਲ ਸਿੰਘ ਹਮੀਦੀ ਅਤੇ ਕਥਾਵਾਚਕ ਗ੍ਰੰਥੀ ਭਾਈ ਸੁਖਦਰਸ਼ਨ ਸਿੰਘ ਪੱਖੋਂ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਰਪੰਚ ਓਮਨਦੀਪ ਸਿੰਘ, ਕਮੇਟੀ ਪ੍ਰਧਾਨ ਕੈਪਟਨ ਸੁਖਦੇਵ ਸਿੰਘ ਰਾਣੂ, ਮੀਤ ਪ੍ਰਧਾਨ ਨੰਬਰਦਾਰ ਜਸਬੀਰ ਸਿੰਘ ਖ਼ਾਲਸਾ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਹਮੀਦੀ, ਅਮਰਜੀਤ ਸਿੰਘ ਪੰਮਾ ਅਤੇ ਸਕੱਤਰ ਹਰਪਿੰਦਰ ਸਿੰਘ ਰੰਧਾਵਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿਚ ਨਸ਼ੇ ਵਰਗੇ ਸਮਾਜਿਕ ਬੁਰਾਈਆਂ ਵਧ ਰਹੀਆਂ ਹਨ, ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਅੰਮ੍ਰਿਤਪਾਨ ਕਰ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਸਿੱਧ ਢਾਡੀ ਜਸਵਿੰਦਰ ਸਿੰਘ ਬਾਗੀ ਦੇ ਢਾਡੀ ਜਥੇ, ਬੈਂਡ-ਬਾਜਾ ਪਾਰਟੀ ਚਮਕੌਰ ਖਾਂ ਦੀ ਟੀਮ ਵਲੋਂ ਸੇਵਾ ਕੀਤੀ। ਇਸ ਮੌਕੇ ਕਮੇਟੀ ਦੇ ਸਾਬਕਾ ਪ੍ਰਧਾਨ ਏਕਮ ਸਿੰਘ ਦਿਉਲ, ਕਮੇਟੀ ਮੈਂਬਰ ਮੁਨਸ਼ੀ ਸਿੰਘ ਪਾਲ, ਹਰਪ੍ਰੀਤ ਸਿੰਘ ਚੋਪੜਾ, ਸਾਬਕਾ ਸਰਪੰਚ ਸੂਬੇਦਾਰ ਸੁਦਾਗਰ ਸਿੰਘ, ਕਰਮਜੀਤ ਕੌਰ ਬਾਜਵਾ, ਹਰਪ੍ਰੀਤ ਸਿੰਘ ਦਿਉਲ, ਮਨਜੀਤ ਸਿੰਘ ਸੋਹੀ, ਜਥੇਦਾਰ ਬਲਦੇਵ ਸਿੰਘ, ਜਥੇਦਾਰ ਕੌਰ ਸਿੰਘ ਰਾਣੂ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ, ਪ੍ਰਿੰਸੀਪਲ ਬਲਦੇਵ ਸਿੰਘ ਰਾਣੂ, ਬਲਾਕ ਸੰਮਤੀ ਮੈਂਬਰ ਤਰਸੇਮ ਸਿੰਘ ਸਹੋਤਾ, ਡਾ: ਰਣਵੀਰ ਸਿੰਘ ਰਾਣਾ, ਨੰਬਰਦਾਰ ਅਜਮੇਰ ਸਿੰਘ ਰਾਣੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸੀ.ਪੀ.ਆਈ. (ਐਮ.) ਵਲੋਂ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਦੂਜੀ ਬਰਸੀ ਨੂੰ ਸਮਰਪਿਤ ਸੈਮੀਨਾਰ
Ad Position 24