12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ

ਧਨੌਲਾ, 12 ਸਤੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਵਲੋਂ ਜ਼ੋਨ ਪੱਧਰੀ ਖੇਡਾਂ-2026 ਵਿਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਡੀ.

Ad Position 21
repet_subhas-goyals [Copy P29]
ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਜੇਤੂ ਖਿਡਾਰੀ ਮੈਡਲ ਪ੍ਰਾਪਤ ਕਰਨ ਉਪਰੰਤ ਸਕੂਲ ਸਟਾਫ਼ ਨਾਲ। ਤਸਵੀਰ : ਜਤਿੰਦਰ ਸਿੰਘ ਧਨੌਲਾ 13-09-2026
ਧਨੌਲਾ, 12 ਸਤੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਵਲੋਂ ਜ਼ੋਨ ਪੱਧਰੀ ਖੇਡਾਂ-2026 ਵਿਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਡੀ.ਪੀ.ਈ. ਸੁਖਵੀਰ ਸਿੰਘ ਸਿੱਧੂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਗੁਰਕਿਰਪਾਲ ਸਿੰਘ ਨੇ ਸ਼ਾਟਪੁੱਟ ਵਿਚ ਦੂਜਾ, ਬਲਕਾਰ ਸਿੰਘ ਨੇ ਤੀਜਾ, ਨਵਜੋਤ ਸਿੰਘ ਨੇ ਜੈਵਲਿਨ ਥਰੋ ਵਿਚ ਪਹਿਲਾ, ਭਵਦੀਪ ਸਿੰਘ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿਚ ਯੈਸਮੀਨ ਕੌਰ ਨੇ ਸ਼ਾਟਪੁੱਟ ਵਿਚ ਦੂਜਾ, ਜਸਮੀਨ ਕੌਰ ਨੇ ਡਿਸਕਸ ਥਰੋ ਵਿਚ ਦੂਜਾ, ਪ੍ਰਭਜੋਤ ਕੌਰ ਨੇ 400 ਮੀਟਰ ਦੌੜ ਵਿਚ ਤੀਜਾ, ਅੰਡਰ-14 ਲੜਕੀਆਂ ਵਿਚ ਹਰਲੀਨ ਕੌਰ ਨੇ ਸ਼ਾਟਪੁੱਟ ਵਿਚ ਪਹਿਲਾ, 400 ਮੀਟਰ ਦੌੜ ਵਿਚ ਦੂਜਾ, ਮਹਿਕਪ੍ਰੀਤ ਕੌਰ ਨੇ 600 ਮੀਟਰ ਦੌੜ ਵਿਚ ਪਹਿਲਾ, ਸਹਿਜਪ੍ਰੀਤ ਕੌਰ ਨੇ ਲੌਂਗ ਜੰਪ ਅਤੇ 200 ਮੀਟਰ ਦੌੜ ਵਿਚ ਪਹਿਲਾ, ਗੁਰਸੀਰਤ ਕੌਰ ਨੇ 400 ਮੀਟਰ ਦੌੜ ਵਿਚ ਤੀਜਾ, ਅਵੀਨੂਰ ਕੌਰ ਨੇ 20 0 ਮੀਟਰ ਦੌੜ ਵਿਚ ਤੀਜਾ ਅਤੇ ਅਰਸ਼ਦੀਪ ਕੌਰ ਨੇ 600 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ, ਡੀ.ਪੀ.ਈ. ਸੁਖਵੀਰ ਸਿੰਘ ਸਿੱਧੂ ਅਤੇ ਮੈਡਮ ਸੁਮਨਦੀਪ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਇੰਚਾਰਜ ਅਜਿੰਦਰਪਾਲ ਟਿਵਾਣਾ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਅਗਲੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਮੁਕਾਬਲਿਆਂ ’ਚ ਤਗਮੇ ਜਿੱਤੇ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਨੇ ਪਰਾਲੀ ਦੀ ਸੰਭਾਲ ਲਈ ਜਾਗਰੂਕਤਾ ਕੈਂਪ ਲਾਇਆ
Ad Position 24