ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਅਧਿਆਪਕਾਂ ਲਈ ਟਰੇਨਿੰਗ ਕੈਂਪ
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਲਈ ਟਰੇਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਸ੍ਰੀਮਤੀ ਉਰਵਸ਼ੀ ਭਾਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਲਈ ਟਰੇਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਸ੍ਰੀਮਤੀ ਉਰਵਸ਼ੀ ਭਾਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਮੈਡਮ ਉਰਵਸ਼ੀ ਭਾਟੀਆ ਨੇ ਅਧਿਆਪਕਾਂ ਨੂੰ ਸਮਝਾਇਆ ਕਿ ਸਕੂਲ ਵਿਚ ਬੱਚਿਆਂ ਲਈ ਇਕ ਸੁਰੱਖਿਅਤ, ਸਨਮਾਨਪੂਰਵਕ ਅਤੇ ਭਰੋਸੇਮੰਦ ਵਾਤਾਵਰਣ ਬਣਾਉਣਾ ਸਿਰਫ਼ ਸਕੂਲ ਪ੍ਰਬੰਧਨ ਦੀ ਹੀ ਨਹੀਂ, ਸਗੋਂ ਹਰ ਅਧਿਆਪਕ ਦੀ ਵੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਬੱਚਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਕਿਸੇ ਵੀ ਚਿੰਤਾਜਨਕ ਸੰਕੇਤ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੇ ਬਹੁਤ ਨੇੜੇ ਰਹਿੰਦੇ ਹਨ, ਇਸ ਲਈ ਉਨ੍ਹਾਂ ਲਈ ਅਜਿਹੀ ਟਰੇਨਿੰਗ ਬਹੁਤ ਜ਼ਰੂਰੀ ਹੈ, ਜਿਸ ਨਾਲ ਉਹ ਬੱਚਿਆਂ ਦੀਆਂ ਜ਼ਰੂਰਤਾਂ ਅਤੇ ਸੁਰੱਖਿਆ ਸਬੰਧੀ ਮਾਮਲਿਆਂ ਨੂੰ ਹੋਰ ਬਿਹਤਰ ਢੰਗ ਨਾਲ ਸਮਝ ਸਕਣ।