12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਨਿਭਾਉਂਦੇ ਹੋਏ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਮਹਿਲਾ ਮੁਲਾਜ਼ਮਾਂ ਵਲੋਂ ਕਾਲੀਆਂ ਚੁੰਨੀਆਂ ਲੈ ਕੇ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਲੇਬਰ ਕਮਿਸ਼ਨਰ ਵਲੋਂ ਕੰਪਨੀ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰਨ ਅਤੇ ਤਨਖਾਹਾਂ ਵਿਚ ਕੋਈ ਵਾਧਾ ਨਾ ਕਰਨ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਕਿਉਂਕਿ ਅੱਤ ਦੀ ਮਹਿੰਗਾਈ ਦੌਰਾਨ ਘੱਟ ਤਨਖਾਹਾਂ ਵਿਚ ਕੰਮ ਕਰਨਾ ਬਹੁਤ ਹੀ ਔਖਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਨਿਭਾਉਂਦੇ ਹੋਏ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਮਹਿਲਾ ਮੁਲਾਜ਼ਮਾਂ ਵਲੋਂ ਕਾਲੀਆਂ ਚੁੰਨੀਆਂ ਲੈ ਕੇ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਲੇਬਰ ਕਮਿਸ਼ਨਰ ਵਲੋਂ ਕੰਪਨੀ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰਨ ਅਤੇ ਤਨਖਾਹਾਂ ਵਿਚ ਕੋਈ ਵਾਧਾ ਨਾ ਕਰਨ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਕਿਉਂਕਿ ਅੱਤ ਦੀ ਮਹਿੰਗਾਈ ਦੌਰਾਨ ਘੱਟ ਤਨਖਾਹਾਂ ਵਿਚ ਕੰਮ ਕਰਨਾ ਬਹੁਤ ਹੀ ਔਖਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਿਤ ਵਿਭਾਗਾਂ ਵਲੋਂ ਮੁਲਜ਼ਮਾਂ ਦੀਆਂ ਮੰਗਾਂ ਅਤੇ ਇਨਸਾਫ਼ ਨਾਲ ਸਬੰਧਿਤ ਮਾਮਲਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਖਜਾਨਚੀ ਜਗਸੀਰ ਸਿੰਘ, ਸਲਾਹਕਾਰ ਬੇਅੰਤ ਸਿੰਘ, ਪੂਨਮ ਰਾਣੀ, ਪ੍ਰੈਸ ਸਕੱਤਰ ਸੈਂਬਰ ਸਿੰਘ, ਮਨਜੀਤ ਸਿੰਘ, ਪ੍ਰਦੀਪ ਸਿੰਘ, ਗੁਰਪਾਲ ਸਿੰਘ, ਬਲਕਰਨ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਮੈਂਬਰ, ਮਨਪ੍ਰੀਤ ਸਿੰਘ ਮਨੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਬੱਚੇ ਉਪਰ ਤਸ਼ਦੱਦ ਕਰਨ ਵਾਲੀ ਮਤਰੇਈ ਮਾਂ ਖ਼ਿਲਾਫ਼ ਮੁਕੱਦਮਾ ਕੀਤਾ ਦਰਜ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਅਧਿਆਪਕਾਂ ਲਈ ਟਰੇਨਿੰਗ ਕੈਂਪ
Ad Position 24