12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ਿਆਂ ਖਿਲਾਫ਼ ਸਰਚ ਅਭਿਆਨ ਚਲਾਇਆ

ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਸਦਰ ਤਪਾ ਦੇ ਮੁਖੀ ਅਮਰੀਕ ਸਿੰਘ ਗਰੇਵਾਲ, ਥਾਣਾ ਰੂੜੇਕੇ ਕਲਾਂ ਦੇ ਮੁਖੀ ਗੁਰਮੰਦਰ ਸਿੰਘ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਆਪਣੇ ਪੁਲਿਸ ਮੁਲਾਜ਼ਮਾਂ ਦੀ ਟੀਮ ਨਾਲ ਸਾਂਝਾ ਕਾਸੋ ਆਪ੍ਰੇਸ਼ਨ ਕੀਤਾ। ਇਸ ਮੌਕੇ ਪੁਲਿਸ ਵਲੋਂ ਸ਼ਹਿਰ ਦੀ ਬਾਗ਼ ਬਸਤੀ ਨਜ਼ਦੀਕ ਅਤੇ ਤਪਾ ਤਾਜੋ ਕੈਂਚੀਆਂ ਸਥਿਤ ਬਾਹਰਲੀ ਅਨਾਜ ਮੰਡੀ ’ਚ ਸੁੰਨਸਾਨ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਇਸ ਕਾਸੋ ਅਪਰੇਸ਼ਨ ਦੌਰਾਨ ਕੋਈ ਵੀ ਇਤਰਾਜ਼ ਯੋਗ ਨਜਾਇਜ਼ ਨਸ਼ਾ ਸਮਗਰੀ ਹਾਸਲ ਨਹੀਂ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਲਾਕੇ ਵਿਚ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣਾ ਤਪਾ ਵਿਖੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਾਭਾ ਨਗਰ ਵਿਖੇ ਕੁੱਝ ਮਹੀਨਿਆਂ ’ਚ ਹੀ ਧਸਣ ਲੱਗੀਆਂ ਇੰਟਰਲਾਕ ਟਾਈਲਾਂ, ਕਈ ਗਲੀ ਚੈਂਬਰ ਵੀ ਟੁੱਟੇ ਅਗਲੀ ਖ਼ਬਰ ਖੇਤੀ ਸੈਕਟਰ ਦੀ ਮਾੜੀ ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਪਾਵਰਕਾਮ ਦੇ ਗਰਿੱਡ ਦਾ ਕੀਤਾ ਘਿਰਾਓ
Ad Position 24