12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

‘ ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ’ਚ ਬਿਜਲੀ ਦਾ ਗੰਭੀਰ ਸੰਕਟ- ਨੀਟਾ

ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਅੱਜ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਜਿਸ ਕਾਰਨ ਹਰੇਕ ਵਰਗ ਪ੍ਰਭਾਵਿਤ ਹੋ ਰਿਹਾ ਹੈ।

Ad Position 21
repet_subhas-goyals [Copy P29]
ਨਰਿੰਦਰ ਗਰਗ ਨੀਟਾ 13-09-2026
ਬਰਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਅੱਜ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਜਿਸ ਕਾਰਨ ਹਰੇਕ ਵਰਗ ਪ੍ਰਭਾਵਿਤ ਹੋ ਰਿਹਾ ਹੈ। ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਵੀ ਸਿੰਚਾਈ ਲਈ ਮੁਸ਼ਕਿਲਾਂ ਹੋ ਰਹੀਆਂ ਹਨ ਅਤੇ ਉਹ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਮੰਤਰੀਆਂ ਵਲੋਂ ਬਿਜਲੀ ਸੰਕਟ ਲਈ ਕੇਂਦਰ ਸਰਕਾਰ ਅਤੇ ਕੋਲੇ ਦੀ ਕਮੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਭਾਜਪਾ ਉੱਪਰ ਦੋਸ਼ ਲਗਾਏ ਜਾ ਰਹੇ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਹਿਲਾਂ ਦਿੱਤੇ ਬਿਆਨਾਂ ਅਨੁਸਾਰ ਝਾਰਖੰਡ ਸਥਿਤ ਪਛਵਾੜਾ ਕੋਲਾ ਖਾਣ ਪੰਜਾਬ ਦੀ ਆਪਣੀ ਖਾਣ ਹੈ ਅਤੇ ਉੱਥੋਂ ਪੰਜਾਬ ਨੂੰ ਵੱਡੀ ਮਾਤਰਾ ਵਿਚ ਕੋਲਾ ਪ੍ਰਾਪਤ ਹੁੰਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਕੋਲ ਕੋਲੇ ਦੀ ਉਪਲਬਧਤਾ ਹੈ ਤਾਂ ਫਿਰ ਸੂਬੇ ਦੇ ਲੋਕਾਂ ਨੂੰ ਵਾਰ-ਵਾਰ ਬ ਿਜਲੀ ਕੱਟਾਂ ਦਾ ਸਾਹਮਣਾ ਕਿਉਂ ਕਰਨਾ ਪੈ ਰਿਹਾ ਹੈ?
Ad Position 22
No active advertisement
ਪਿਛਲੀ ਖ਼ਬਰ ਠੁੱਲੀਵਾਲ ਪੁਲਿਸ ਵਲੋਂ 60 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸਿਟੀ ਇੰਚਾਰਜ ਦੀ ਮੁਸਤੈਦੀ ਸਦਕਾ ਚੋਰ ਕਾਬੂ ਦੋ ਐਲ.ਸੀ.ਡੀਜ਼ ਤੇ ਚਾਂਦੀ ਦੇ ਸਿੱਕੇ ਬਰਾਮਦ
Ad Position 24