13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਤੌਜ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਚਹਿਲ ਸਤੌਜ ਸਨਮਾਨਿਤ

ਚੀਮਾ ਮੰਡੀ, 123ਸਤੰਬਰ (ਗੁਰਜੀਤ ਸਿੰਘ ਚਹਿਲ)- ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੂੰ ਵਿੱਦਿਅਕ ਖੇਤਰ ‘ਚ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਕੇ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਚੀਮਾ ਮੰਡੀ, 123ਸਤੰਬਰ (ਗੁਰਜੀਤ ਸਿੰਘ ਚਹਿਲ)- ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੂੰ ਵਿੱਦਿਅਕ ਖੇਤਰ ‘ਚ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਕੇ.ਸੀ.ਟੀ. ਕਾਲਜ ਫਤਹਿਗੜ੍ਹ ਦੇ ਪ੍ਰਬੰਧਕਾਂ ਵਲੋਂ ਯਾਦਗਾਰੀ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਾਲਜ ਚੇਅਰਮੈਨ ਮੌਟੀ ਗਰਗ ਨੇ ਕਿਹਾ ਕਿ ਕੁਲਵਿੰਦਰ ਸਿੰਘ ਚਹਿਲ ਵਲੋਂ ਸਿੱਖਿਆ ਦੇ ਖੇਤਰ ‘ਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਹ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਰਾਹੀਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹਨ । ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਗਰਗ ਨੇ ਕਿਹਾ ਕਿ ਉਨ੍ਹਾਂ ਨੂੰ ਸਨਮਾਨਿਤ ਕਰਨਾ ਵਿੱਦਿਅਕ ਖੇਤਰ ‘ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਲਈ ਹੌਸਲਾ ਅਫ਼ਜ਼ਾਈ ਦਾ ਸੰਦੇਸ਼ ਹੈ। ਇਸ ਮੌਕੇ ਕੁਲਵਿੰਦਰ ਸਿੰਘ ਚਹਿਲ ਨੇ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੇਰੇ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ । ਇਸ ਮੌਕੇ ਕੇ.ਸੀ.ਟੀ. ਕਾਲਜ ਦੇ ਚੇਅਰਮੈਨ ਮੌਟੀ ਗਰਗ, ਜਨਰਲ ਸਕੱਤਰ ਰਾਮ ਗੋਪਾਲ ਗਰਗ, ਸਰਪ੍ਰਸਤ ਕਾਮਰੇਡ ਸਤਵੰਤ ਸਿੰਘ, ਸਾਬਕਾ ਸਰਪੰਚ ਖੰਡੇਬਾਦ, ਪ੍ਰਧਾਨ ਜਸਵੰਤ ਸਿੰਘ ਵੜੈਚ, ਕਾਲਜ ਪ੍ਰਿੰਸੀਪਲ ਮਨੋਜ ਕੁਮਾਰ, ਉਘੇ ਕਮੇਡੀਅਨ ਚਰਨਜੀਤ ਦੇਹਲਾ, ਸਮਾਜ ਸੇਵੀ ਬਲਕਾਰ ਸਿੰਘ ਗੰਢੂਆਂ ਤੋਂ ਇਲਾਵਾ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਹੋਏ ਠੁੱਸ- ਖਡਿਆਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮਰਥਕ ਸੁਦਾਗਰ ਸਿੰਘ ਹੋਏ ‘ਆਪ’ ’ਚ ਸ਼ਾਮਿਲ
Ad Position 24