13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਕਿਯ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਘਿਰਾਓ

ਬਰਨਾਲਾ, 13 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੀਆਂ ਜਥੇਬੰਦੀਆਂ ਵਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਔਰਤ ਆਗੂ ਕਮਲ ਕੌਰ ਬਰਨਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਘਰਾਨਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ।

Ad Position 21
repet_subhas-goyals [Copy P29]
ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਅੱਜ ਕੀਤਾ ਜਾਵੇਗਾ ਘਿਰਾਓ 14-09-2026
ਬਰਨਾਲਾ, 13 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੀਆਂ ਜਥੇਬੰਦੀਆਂ ਵਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਔਰਤ ਆਗੂ ਕਮਲ ਕੌਰ ਬਰਨਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਘਰਾਨਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਵਰਗੇ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤਾ ਕਰ ਰਹੀ ਹੈ ਜੋ ਸਰਾਸਰ ਕਿਰਤੀ ਲੋਕਾਂ ਨਾਲ ਵੱਡਾ ਧੋਖਾ ਹੈ ਅਤੇ ਨਵੇਂ ਬਿਜਲੀ 2025, ਬੀਜ ਬਿੱਲ 2025, ਕਿਰਤ ਕੋਡ ਮਨਰੇਗਾ ਸਕੀਮ ਖ਼ਤਮ ਕਰ ਕੇ ਜੀ.ਰਾਮ.ਜੀ. ਕਾਨੂੰਨ ਲੈ ਕੇ ਆਈ ਹੈ ਜੋ ਅਜਿਹੇ ਮਾੜੇ ਸਮਝੌਤੇ ਲੋਕਾਂ ਦਾ ਕਚੂੰਬਰ ਕੱਢ ਦੇਣਗੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ ਕਿਸਾਨ ਤੇ ਲੋਕ ਵਿਰੋਧੀ ਅਤੇ ਫ਼ਿਰਕੂ ਫਾਸੀ ਨੀਤੀਆਂ ਖ਼ਿਲਾਫ਼ ਅੱਜ ਭਾਜਪਾ ਆਗੂ ਸੁਨੀਲ ਜਾਖੜ ਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਦੇ ਘਿਰਾਓ ਕੀਤੇ ਗਏ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਟੇਜ ਤੋਂ ਐਲਾਨ ਕੀਤਾ ਕਿ ਹੱਕੀ ਕਿਸਾਨ ਮਜ਼ਦੂਰ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਦਿਆਂ ਸਰਕਾਰਾਂ ਦੀ ਚੁੱਪ ਤੋੜਨ ਲਈ ਕੱਲ੍ਹ 14 ਸਤੰਬਰ ਨੂੰ ਪੰਜਾਬ ਦੇ ਸਾਰੇ ਡੀ.ਸੀ. ਦਫ਼ਤਰਾਂ ਦਾ ਪੂਰਨ ਤੌਰ ’ਤੇ ਘਿਰਾਓ ਕੀਤਾ ਜਾਵੇਗਾ। ਜਿਸ ਵਿਚ ਅਗਲੇ ਸੰਘਰਸ਼ਾਂ ਦੇ ਤਿੱਖੇ ਐਲਾਨ ਕੀਤੇ ਜਾਣਗੇ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੀ ਅਤੇ ਕੇਂਦਰ ਦੀ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਨੀਤੀ ਰੱਦ ਕਰੇ ਅਤੇ ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕੀਤੇ ਜਾਣ, ਆਬਾਦਕਾਰਾਂ ਅਤੇ ਜ਼ਮੀਨਾਂ ’ ਤੇ ਕਾਬਜ਼ ਮਾਲਕ ਕਿਸਾਨਾਂ ਮਜ਼ਦੂਰਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਸੂਦਖ਼ੋਰੀ ਨੂੰ ਨੱਥ ਪਾਉਂਦਾ ਕਿਸਾਨ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਕਰਜ਼ੇ ਅਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣ ਦਾ ਕਾਨੂੰਨ ਬਣਾਇਆ ਜਾਵੇ, ਖੇਤੀ ਵਿਭਿੰਨਤਾ ਲਿਆ ਕੇ ਪਾਣੀ ਅਤੇ ਵਾਤਾਵਰਨ ਬਚਾਓ ਪੱਖੀ ਖੇਤ ੀ ਨੀਤੀ ਲਾਗੂ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਡੀ.ਏ. ਦੀਆਂ ਕਿਸ਼ਤਾਂ ਤੇ ਬਕਾਇਆਂ ਦੀ ਅਦਾਇਗੀ ਲਈ ਪੈਨਸ਼ਨਰਾਂ ਨੇ ਖੋਲ੍ਹਿਆ ਮੋਰਚਾ ਮਹਿਲ ਕਲਾਂ ਤੋਂ ਸੁਨਾਮ ਰੈਲੀ ’ਚ ਕੀਤੀ... ਅਗਲੀ ਖ਼ਬਰ ਚੱਲ ਰਹੇ ਕਾਰਜਾਂ ਨੂੰ ਰੋਕਣ ਨੂੰ ਲੈ ਕੇ ਕਾਂਗਰਸੀ ਅਤੇ ‘ਆਪ’ ਆਗੂਆਂ ਵਿਚਾਲੇ ਹੰਗਾਮਾ
Ad Position 24