ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ 20 ਤੋਂ
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੰਪਿਊਟਰ ਟੀਚਰਜ਼ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ, ਸਿਕੰਦਰ ਸਿੰਘ , ਅਵਤਾਰ ਸਿੰਘ, ਤਰਸੇਮ ਸਿੰਘ ਨੇ ਕੀਤਾ ਤੇ ਕਿਹਾ ਕਿ 20 ਸਤੰਬਰ ਤੋਂ ਜ਼ਿਲ੍ਹਾ ਹੈੱਡਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ।
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੰਪਿਊਟਰ ਟੀਚਰਜ਼ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ, ਸਿਕੰਦਰ ਸਿੰਘ , ਅਵਤਾਰ ਸਿੰਘ, ਤਰਸੇਮ ਸਿੰਘ ਨੇ ਕੀਤਾ ਤੇ ਕਿਹਾ ਕਿ 20 ਸਤੰਬਰ ਤੋਂ ਜ਼ਿਲ੍ਹਾ ਹੈੱਡਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ ’ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ।