15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਕਿਯੂ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਦਾ ਮੋਰਚਾ 16ਵੇਂ ਦਿਨ ’ਚ ਸ਼ਾਮਿਲ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਮੋਰਚਾ 16ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਔਰਤਾਂ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਭਖਵੀਆ ਤੇ ਬੁਨਿਆਦੀ ਮੰਗਾਂ ਲਾਗੂ ਕਰਵਾਉਣ ਵਾਸਤੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਖਿਲਾਫ ਧਰਨੇ ਰੈਲੀਆਂ ਮੋਰਚੇ ਲਾ ਕੇ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਮੋਰਚਾ 16ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਔਰਤਾਂ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਭਖਵੀਆ ਤੇ ਬੁਨਿਆਦੀ ਮੰਗਾਂ ਲਾਗੂ ਕਰਵਾਉਣ ਵਾਸਤੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਖਿਲਾਫ ਧਰਨੇ ਰੈਲੀਆਂ ਮੋਰਚੇ ਲਾ ਕੇ ਡੀ.ਸੀ ਦਫਤਰਾਂ ਰਾਹੀਂ ਸਰਕਾਰਾਂ ਨੂੰ ਦਰਜਨਾਂ ਹੀ ਮੰਗ-ਪੱਤਰ ਭੇਜ ਕੇ ਕਿਸਾਨਾਂ, ਮਜ਼ਦੂਰਾਂ ਨੂੰ ਖੇਤੀ ਦੇ ਗੰਭੀਰ ਸੰਕਟ ’ਚੋਂ ਕੱਢਣ ਲਈ ਅਪੀਲਾਂ ਬੇਨਤੀਆਂ ਕਰ ਚੁੱਕੇ ਹਾਂ। ਪਰ ਸਰਕਾਰਾਂ ਵਲੋਂ ਅੰਨਦਾਤੇ ਨਾਲ ਦੁਸ਼ਮਣਾਂ ਵਾਲਾ ਵਤੀਰਾ ਅਪਣਾ ਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਪੈਦਾਵਾਰ ਸਰੋਤ ਕੌਡੀਆਂ ਦੇ ਭਾਅ ਲੁਟਾਉਣ ਤੇ ਤਰਲੋ ਮੱਛੀ ਹੋ ਰਹੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ ਤੇ ਭਾਰਤ ਦੀ ਜਮੀਨ ਕਿਸਾਨਾਂ ਤੋਂ ਜਬਰੀ ਖੋਹ ਕੇ ਕਿਸ ਮਕਸਦ ਲਈ ਜਮੀਨਾਂ ਦੇ ਹਜ਼ਾਰਾਂ ਏਕੜਾਂ ਦੇ ਆਰਥਿਕ ਜ਼ੋਰ ਬਣਾ ਰਹੀ ਹੈ। ਜਦਕਿ ਭਾਰਤ ਦੇ ਕਿਸਾਨਾਂ ਨੇ ਅਨਾਜ, ਦਾਲਾਂ, ਤੇਲ, ਫਲ, ਸਬਜ਼ੀਆਂ ਆਦਿ ਵਿਚ ਦੁਨੀਆਂ ਦਾ ਸਭ ਤੋਂ ਵੱਧ ਰਿਕਾਰਡ ਪੈਦਾ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਹਾਕਮਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵਰਗੇ ਯੋਧਿਆਂ ਨੇ ਜਗੀਰਦਾਰਾਂ ਤੋਂ ਜਮੀਨਾਂ ਖੋਹ ਕੇ ਕਿਸਾਨਾਂ, ਮਜ਼ਦੂਰਾਂ ਵਿਚ ਵੰਡੀਆਂ ਸਨ। ਉਨ੍ਹਾਂ ਦੀ ਵਿਰਾਸਤ ਨੂੰ ਕਦਾਚਿਤ ਸਾਮਰਾਜੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਕਰਨ ਦੇਵਾਂਗੇ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਮੁੜ ਲਿਆਂਦੀ ਜਾ ਰਹੀ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਆਵਾਦਕਾਰਾਂ ਮੁਜਾਰਿਆਂ ਕਿਸਾਨਾਂ ਸਮੇਤ ਦਹਾਕਿਆਂ ਤੋਂ ਜਮੀਨਾਂ ਵਾਹ ਰਹੇ ਕਿਸਾਨਾਂ, ਮਜ਼ਦੂਰਾਂ ਨੂੰ ਮਾਲਕੀ ਹੱਕ ਫੌਰੀ ਦਿੱਤੇ ਜਾਣ, ਕਿਸਾਨ ਮਜ਼ਦੂਰਾਂ ਤੇ ਦਿਹਾੜੀਦਾਰਾਂ ਦੇ ਸਾਰੇ ਕਿਰਤੀਆਂ ਦੀ ਸਾਰੇ ਕਰਜੇ ਖਤਮ ਕੀਤੇ ਜਾਣ, ਖੁਦਕਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜਾ ਤੁਰੰਤ ਦਿੱਤਾ ਜਾਵੇਂ। ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਜੋ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ ਨੂੰ ਜਗਾਉਣ ਲਈ 24 ਸਤੰਬਰ ਨੂੰ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਜਿਸ ਦਿਨ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ ਚੰਡੀਗੜ੍ਹ ਵਿਧਾਨ ਸਭਾ ਵੱਲ ਬਣਦੀਆਂ ਮੁੱਖ 13 ਮੰਨਵਾਉਣ ਲਈ ਮਾਰਚ ਕੀਤਾ ਜਾਵੇਗਾ। ਇਸ ਮੌਕੇ ਬਿੰਦਰਪਾਲ ਕੌਰ ਭਦੌੜ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬਿੰਦਰਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਰਾਜਵਿੰਦਰ ਕੌਰ ਕਾਲੇਕੇ, ਲਖਵੀਰ ਕੌਰ ਧਨੌਲਾ, ਸੁਖਦੇਵ ਕੌਰ ਠੁੱਲੀਵਾਲ, ਸੁਖਵਿੰਦਰ ਕੌਰ ਹਮੀਦੀ, ਕੁਲਵਿੰਦਰ ਕੌਰ, ਬਲਜੀਤ ਕੌਰ ਰੂੜੇਕੇ, ਰਣਜੀਤ ਕੌਰ, ਸੰਦੀਪ ਕੌਰ ਪੱਤੀ ਸੇਖਵਾਂ, ਬਲਵੀਰ ਕੌਰ ਕਰਮਗੜ੍ਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ ਅਗਲੀ ਖ਼ਬਰ ਸਕੂਟਰੀ ਸਵਾਰ ਤੋਂ ਗੂਗਲ ਪੇਅ ਰਾਹੀਂ 35 ਹਜ਼ਾਰ ਲੁੱਟਣ ਵਾਲੇ ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24