ਸੰਯੁਕਤ ਕਿਸਾਨ ਮੋਰਚਾ ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਐਸ.ਈ. ਦਫਤਰ ਦਾ ਘਿਰਾਓ
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਇਕਾਈ ਬਰਨਾਲਾ ਵਲੋਂ ਸੰਯੁਕਤ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਐਸ. ਈ.
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਇਕਾਈ ਬਰਨਾਲਾ ਵਲੋਂ ਸੰਯੁਕਤ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਐਸ.ਈ. ਦਫਤਰ ਦਾ ਘਿਰਾਓ ਕਰ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਰਾਜਿੰਦਰ ਸਿੰਘ ਦਰਾਕਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਦਿਨ ਸਮੇ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ਼ਤਿਹਾਰ ਵੀ ਲਗਾ ਰਹੀ ਹੈ ਜੋ ਕੇ ਜਮੀਨੀ ਹਕੀਕਤ ਬਿਲਕੁਲ ਅਲੱਗ ਹੈ, ਖੇਤਾਂ ਵਾਲੀ ਬਿਜਲੀ ਸਪਲਾਈ ਮਹਿਜ਼ 2-3 ਘੰਟੇ ਹੀ ਆ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਜੋ ਕੇ ਬਿਲਕੁਲ ਨਿਸ਼ਰਨ ’ਤੇ ਹੈ। ਪਾਣੀ ਦੀ ਘਾਟ ਨਾਲ ਫ਼ਸਲ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਜਿਸ ਨਾਲ ਦਾਣਾ ਡਿਸਕਲਰ ਹੋਣ ਦਾ ਵੀ ਖਦਸਾ ਹੈ, ਇਸ ਨਾਲ ਕਿਸਾਨਾਂ ਨੂੰ ਮੰਡੀਆ ਵਿਚ ਵੀ ਖੱਜਲ ਖੁਆਰ ਹੋਣਾ ਪੈ ਸਕਦਾ ਹੈ। ਜੇ ਆਉਣ ਵਾਲੇ ਦਿਨਾਂ ਵਿਚ ਬਿਜਲੀ ਸਪਲਾਈ ਦਾ ਸੁਧਾਰ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਮੋਰਚੇ ਦੇ ਸੱਦੇ ’ਤੇ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਉਗੋਕੇ, ਗੁਰਮੇਲ ਜਵੰਧਾ, ਜੱਗਾ ਬਦਰਾ ਆਦਿ ਹਾਜ਼ਰ ਸਨ।