ਵਾਈ.ਐਸ. ਸਕੂਲ ਵਿਖੇ ਹਰਜੀਤ ਸਿੰਘ ਗਰੇਵਾਲ ਦਾ ਸਨਮਾਨ
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਾਈ. ਐਸ.
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਾਈ.ਐਸ. ਸਕੂਲ ਬਰਨਾਲਾ ਵਲੋਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦਾ ਬਰਨਾਲਾ ਵਿਖੇ ਪਹੁੰਚਣ ’ਤੇ ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਵਰੁਣ ਭਾਰਤੀ, ਪ੍ਰਿੰਸੀਪਲ ਬਿੰਮੀ ਪੁਰੀ ਅਤੇ ਰਿਸੋਰਸ ਹੈੱਡ ਸਵਰਨਜੀਤ ਕੌਰ ਨੇ ਹਰਜੀਤ ਸਿੰਘ ਗਰੇਵਾਲ ਦਾ ਨਿੱਘਾ ਸਵਾਗਤ ਕਰਨ ਉਪਰੰਤ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਰੁਣ ਭਾਰਤੀ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਿਸਾਨ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਹਰਜੀਤ ਸਿੰਘ ਗਰੇਵਾਲ ਨੇ ਜੁਲਾਈ ਮਹੀਨੇ ਵਿਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਸਿਰਫ਼ ਇੱਕ ਨਿਯੁਕਤੀ ਨਹੀਂ, ਸਗੋਂ ਭਲਾਈ, ਸਮਾਵੇਸ਼ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਇੱਕ ਵਚਨਬੱਧਤਾ ਹੈ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਹਰਜੀਤ ਸਿੰਘ ਗਰੇਵਾਲ ਅਤੇ ਹੋਰ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਭਾਜਪਾ ਦੇ ਸਾਬਕਾ ਜਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸੀਨੀਅਰ ਆਗੂ ਦਰਸ਼ਨ ਸਿੰਘ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਰਾਜ ਸਿੰਘ ਸੂਬੇਦਾਰ, ਸੁਰਜੀਤ ਸਿੰਘ, ਕ੍ਰਿਸ਼ਨ ਸਿੰਘ, ਬੰਤ ਸਿੰਘ, ਮੰਗਲ ਦੇਵ ਸ਼ਰਮਾ, ਰਿਤੂ ਰਾਣੀ, ਬ੍ਰਿਜ ਲਾਲ ਧਨੌਲਾ ਆਦਿ ਵੀ ਹਾਜ਼ਰ ਸਨ।