16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਹਿੰਦੀ ਦਿਵਸ ਮਨਾਇਆ

ਮਹਿਲ ਕਲਾਂ, 14 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਅੱਜ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਕੇਵਲ ਇੱਕ ਭਾਸ਼ਾ ਨਹੀਂ, ਸਗੋਂ ਸਾਡੀ ਸਾਂਝੀ ਸੰਸਕ੍ਰਿਤੀ, ਸੰਸਕਾਰਾਂ ਅਤੇ ਏਕਤਾ ਦੀ ਪ੍ਰਤੀਕ ਹੈ, 14 ਸਤੰਬਰ 1949 ਨੂੰ ਸੰਵਿਧਾਨ ਸਭਾ ਨੇ ਹਿੰਦੀ ਨੂੰ ਦੇਵਨਾਗਰੀ ਲਿਪੀ ਵਿਚ ਸੰਘ ਦੀ ਰਾਜ ਭਾਸ਼ਾ ਵਜੋਂ ਸਵੀਕਾਰ ਕੀਤਾ ਸੀ, ਜਿਸ ਦੀ ਯਾਦ ਵਿਚ ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮਹਿਲ ਕਲਾਂ, 14 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਅੱਜ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਕੇਵਲ ਇੱਕ ਭਾਸ਼ਾ ਨਹੀਂ, ਸਗੋਂ ਸਾਡੀ ਸਾਂਝੀ ਸੰਸਕ੍ਰਿਤੀ, ਸੰਸਕਾਰਾਂ ਅਤੇ ਏਕਤਾ ਦੀ ਪ੍ਰਤੀਕ ਹੈ, 14 ਸਤੰਬਰ 1949 ਨੂੰ ਸੰਵਿਧਾਨ ਸਭਾ ਨੇ ਹਿੰਦੀ ਨੂੰ ਦੇਵਨਾਗਰੀ ਲਿਪੀ ਵਿਚ ਸੰਘ ਦੀ ਰਾਜ ਭਾਸ਼ਾ ਵਜੋਂ ਸਵੀਕਾਰ ਕੀਤਾ ਸੀ, ਜਿਸ ਦੀ ਯਾਦ ਵਿਚ ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਇਸ ਦੌਰਾਨ ਵਿਦਿਆਰਥੀਆਂ ਵਲੋਂ ਹਿੰਦੀ ਕਵਿਤਾ ਉਚਾਰਨ, ਭਾਸ਼ਣ, ਲੇਖ ਅਤੇ ਦੋਹਾ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਨੇ ਹਿੰਦੀ ਦੇ ਮਹੱਤਵ ਤੇ ਉਸ ਦੇ ਪ੍ਰਚਾਰ-ਪ੍ਰਸਾਰ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਹਿੰਦੀ ਦੇ ਨਾਲ-ਨਾਲ ਆਪਣੀ ਮਾਤ ਭਾਸ਼ਾ ਪੰਜਾਬੀ ਨਾਲ ਜੁੜੇ ਰਹਿਣ ਅਤੇ ਸਾਰੀਆਂ ਭਾਰਤੀ ਭਾਸ਼ਾਵਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਮਨਦੀਪ ਸਿੰਘ ਗੰਡੇਵਾਲ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਵਾਈ.ਐਸ. ਸਕੂਲ ਵਿਖੇ ਹਰਜੀਤ ਸਿੰਘ ਗਰੇਵਾਲ ਦਾ ਸਨਮਾਨ
Ad Position 24