ਪਿੰਡ ਗਹਿਲ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ
-665 ਮਰੀਜ਼ਾਂ ਦਾ ਨਿਰੀਖਣ ਕਰ ਕੇ ਮੁਫ਼ਤ ਦਵਾਈਆਂ ਵੰਡੀਆ
ਟੱਲੇਵਾਲ, 14 ਸਤੰਬਰ (ਸੋਨੀ ਚੀਮਾ)-ਕਮਿਸ਼ਨਰ ਆਯੂਸ਼ ਕੁਮਾਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ: ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ: ਰਜੀਵ ਜਿੰਦੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ: ਅਮਨ ਕੌਸ਼ਲ ਦੀ ਅਗਵਾਈ ਹੇਠ ਗੁਰਦੁਆਰਾ ਭਗਤ ਰਵਿਦਾਸ ਪਿੰਡ ਗਹਿਲ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਅਮਨ ਕੌਸ਼ਲ, ਸਰਪੰਚ ਬਲਵੀਰ ਸਿੰਘ, ਪੰਚ ਕਰਮਜੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸਹਾਰਾ ਕਲੱਬ ਦੇ ਪ੍ਰਧਾਨ ਅਜੀਤ ਸਿੰਘ ਤੇ ਭੁਪੇਸ਼ ਕੁਮਾਰ ਕਾਕਾ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ।
ਟੱਲੇਵਾਲ, 14 ਸਤੰਬਰ (ਸੋਨੀ ਚੀਮਾ)-ਕਮਿਸ਼ਨਰ ਆਯੂਸ਼ ਕੁਮਾਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ: ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ: ਰਜੀਵ ਜਿੰਦੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ: ਅਮਨ ਕੌਸ਼ਲ ਦੀ ਅਗਵਾਈ ਹੇਠ ਗੁਰਦੁਆਰਾ ਭਗਤ ਰਵਿਦਾਸ ਪਿੰਡ ਗਹਿਲ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਅਮਨ ਕੌਸ਼ਲ, ਸਰਪੰਚ ਬਲਵੀਰ ਸਿੰਘ, ਪੰਚ ਕਰਮਜੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸਹਾਰਾ ਕਲੱਬ ਦੇ ਪ੍ਰਧਾਨ ਅਜੀਤ ਸਿੰਘ ਤੇ ਭੁਪੇਸ਼ ਕੁਮਾਰ ਕਾਕਾ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਡਾ: ਅਮਨਦੀਪ ਸਿੰਘ, ਨੋਡਲ ਅਫ਼ਸਰ ਅਤੇ ਡਾ: ਹਰਜੋਤ ਸ਼ਰਮਾ ਵੀ ਹਾਜ਼ਰ ਸਨ। ਕੈਂਪ ਦੌਰਾਨ ਕੁੱਲ 665 ਮਰੀਜ਼ਾਂ ਦਾ ਨਿਰੀਖਣ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਨ੍ਹਾਂ ਵਿਚ ਆਯੁਰਵੈਦਿਕ ਵਿਭ ਾ ਗ ਵਲੋਂ 346 ਅਤੇ ਹੋਮਿਓਪੈਥਿਕ ਵਿਭਾਗ ਵਲੋਂ 319 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਆਯੁਰਵੈਦਿਕ ਵਿਭਾਗ ਵਲੋਂ ਡਾ: ਸਵਿੰਦਰਜੀਤ ਸਿੰਘ ਏ.ਐੱਮ.ਓ., ਡਾ: ਨਵਨੀਤ ਬਾਂਸਲ ਏ.ਐੱਮ.ਓ. ਅਤੇ ਡਾ: ਸੀਮਾ ਬਾਂਸਲ ਏ.ਐੱਮ.ਓ. ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਸ੍ਰੀ ਸੁਖਵਿੰਦਰ ਸਿੰਘ ਗਹਿਲ, ਸ੍ਰੀ ਗੁਰਪ੍ਰੀਤ ਸਿੰਘ ਧਾਲੀਵਾਲ ਅਤੇ ਜਗਦੀਪ ਸਿੰਘ ਸਿਵੀਆ ਉਪਵੈਦਾਂ, ਜਦਕਿ ਹਰਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਇੰਟਰਨੀ ਉਪਵੈਦਾਂ ਵਲੋਂ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ। ਇਸੇ ਤਰ੍ਹਾਂ ਹੋਮਿਓਪੈਥਿਕ ਵਿਭਾਗ ਵਲੋਂ ਡਾ: ਜਸਦੀਪ ਸਿੰਘ ਅਤੇ ਡਾ: ਕਮਲਜੀਤ ਕੌਰ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਗੁਰਚਰਨ ਸਿੰਘ ਔਲਖ ਅਤੇ ਗੁਰਚਰਨ ਸਿੰਘ ਬਰਨਾਲਾ ਵਲੋਂ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ। ਕੈਂਪ ਦੌਰਾਨ ਡਾ. ਯਸ਼ ਕੁਮਾਰ ਐੱਮ.ਓ., ਮਨਪ੍ਰੀਤ ਸਿੰਘ ਫਾਰਮਾਸਿਸਟ, ਇੰਦਰਜੀਤ ਕੌਰ ਐੱਲ.ਐੱਚ.ਵੀ., ਮਲਕੀਤ ਕੌਰ ਏ.ਐੱਨ.ਐੱਮ., ਪਰਮਜੀਤ ਕੌਰ ਰਾਏਸਰ, ਜਗਰੂਪ ਸਿੰਘ ਅਤੇ ਆਸ਼ਾ ਵਰਕਰ ਜਸਪ੍ਰੀਤ ਕੌਰ, ਮਨਜਿੰਦਰ ਕੌਰ ਤੇ ਗੁਰਪ੍ਰੀਤ ਕੌਰ ਨੇ ਵੀ ਆਪਣਾ ਸਹਿਯੋਗ ਦਿੱਤਾ। ਇਸ ਮੌਕੇ ਭਗਤ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਬਹਾਦਰ ਸਿੰਘ, ਖ਼ਜ਼ਾਨਚੀ ਕੇਵਲ ਸਿੰਘ, ਸਕੱਤਰ ਰਾਮ ਸਿੰਘ, ਪੂਰਨ ਸਿੰਘ, ਸਮੂਹ ਸਟਾਫ਼ ਤੇ ਪਤਵੰਤੇ ਹਾਜ਼ਰ ਸਨ