ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਗਣੇਸ਼ ਚਤਰਥੀ ਮਨਾਈ
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਣੇਸ਼ ਚਤਰਥੀ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਗਣੇਸ਼ ਪੂਜਾ ਨਾਲ ਹੋਈ। ਸਕੂਲ ਕੈਂਪਸ ਵਿਚ ਭਗਵਾਨ ਗਣੇਸ਼ ਦੀ ਮੂਰਤੀ ਨੂੰ ਸਜਾਇਆ ਗਿਆ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਗਣੇਸ਼ ਜੀ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਸ੍ਰੀ ਗਣੇਸ਼ ਜੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।