ਨਾਨਕਸਰ ਠਾਠ ਮਹਿਲ ਕਲਾਂ ਵਿਖੇ ਸਮਾਗਮ ’ਚ ਸੰਤਾਂ-ਮਹਾਂਪੁਰਸ਼ਾਂ ਨੇ ਭਰੀ ਹਾਜ਼ਰੀ
ਭਲਕੇ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਮਹਿਲ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਠਾਠ ਮਹਿਲ ਕਲਾਂ ਵਿਖੇ 61ਵਾਂ ਸੱਤ ਰੋਜ਼ਾ ਸਾਲਾਨਾ ਸੰਤ ਸਮਾਗਮ ਪੂਰੀ ਸ਼ਰਧਾ-ਭਾਵਨਾ ਨਾਲ ਜਾਰੀ ਹੈ। ਸਮਾਗਮ ਦੇ ਚੌਥੇ ਦੀਵਾਨ ਦੌਰਾਨ ਪੰਜਾਬ ਅਤੇ ਦੇਸ਼ ਭਰ ਤੋਂ ਪੁੱਜੇ ਸੰਤਾਂ-ਮਹਾਂਪੁਰਸ਼ਾਂ ਨੇ ਹਾਜ਼ਰੀਆਂ ਲਗਵਾਈਆਂ ਅਤੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਮਹਿਲ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਠਾਠ ਮਹਿਲ ਕਲਾਂ ਵਿਖੇ 61ਵਾਂ ਸੱਤ ਰੋਜ਼ਾ ਸਾਲਾਨਾ ਸੰਤ ਸਮਾਗਮ ਪੂਰੀ ਸ਼ਰਧਾ-ਭਾਵਨਾ ਨਾਲ ਜਾਰੀ ਹੈ। ਸਮਾਗਮ ਦੇ ਚੌਥੇ ਦੀਵਾਨ ਦੌਰਾਨ ਪੰਜਾਬ ਅਤੇ ਦੇਸ਼ ਭਰ ਤੋਂ ਪੁੱਜੇ ਸੰਤਾਂ-ਮਹਾਂਪੁਰਸ਼ਾਂ ਨੇ ਹਾਜ਼ਰੀਆਂ ਲਗਵਾਈਆਂ ਅਤੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਚਮਕੌਰ ਸਿੰਘ (ਪੰਜਗਰਾਈਆਂ), ਸੰਤ ਬਾਬਾ ਬੱਗਾ ਸਿੰਘ (ਵਿਰਕਾਂ), ਸੰਤ ਬਾਬਾ ਨਾਮਦੇਵ ਜੀ (ਘੱਗਾ), ਸੰਤ ਬਾਬਾ ਮੁਖ਼ਤਿਆਰ ਸਿੰਘ (ਬੀੜ ਬ੍ਰਹਮਣ), ਸੰਤ ਬਾਬਾ ਹਰਭਜਨ ਸਿੰਘ (ਧਨੇਰ), ਰਾਗੀ ਭੋਲਾ ਸਿੰਘ (ਸਹਿਜੜਾ), ਬਾਬਾ ਸ਼ੇਰ ਸਿੰਘ ਖਾਲਸਾ (ਗੁਰਦੁਆਰਾ ਪਾਤਿਸ਼ਾਹੀ ਛੇਵੀਂ) ਅਤੇ ਬਾਬਾ ਸੁਖਵਿੰਦਰ ਸਿੰਘ (ਕੱਟੂ) ਨੇ ਦੀਵਾਨਾ ਵਿਚ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਹਰਸ਼ਪ੍ਰੀਤ ਸਿੰਘ ਨਿਹਾਲੂਵਾਲ, ਬਲਦੀਪ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਜੱਗੀ ਲੱਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੌਰ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਮਲਕੀਤ ਸਿੰਘ ਚੀਮਾ, ਭੋਲਾ ਸਿੰਘ ਕਾਉਂਕੇ, ਭਾਈ ਬੱਗਾ ਸਿੰਘ ਸਹੌਰ, ਭਾਈ ਹਰਬੰਸ ਸਿੰਘ ਮਹਿਲਵੀਂ, ਭੋਲਾ ਸਿੰਘ ਸਹੌਰ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਨਜੀਤ ਸਿੰਘ ਸਹਿਜੜਾ ਨੇ ਨਿਭਾਈ। ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ, ਬਾਬਾ ਗੁਰਦੀਪ ਸਿੰਘ ਅਤੇ ਮਹੰਤ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲਾਨਾ ਨਗਰ ਕੀਰਤਨ 16 ਸਤੰਬਰ ਬੁੱਧਵਾਰ ਨੂੰ ਠਾਠ ਨਾਨਕਸਰ ਮਹਿਲ ਕਲਾਂ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ ਪੂਰੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸ਼ਾਮ ਨੂੰ ਵਾਪਸ ਠਾਠ ਵਿਖੇ ਸਮਾਪਤ ਹੋਵੇਗਾ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ।