14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਕਰਵਾਈ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬੀ. ਜੀ.

Ad Position 21
repet_subhas-goyals [Copy P29]
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵਰਕਸ਼ਾਪ ਦੌਰਾਨ ਸੰਬੋਧਨ ਕਰਦੇ ਹੋਏ ਮਾਹਿਰ। ਅਜੀਤ ਤਸਵੀਰ 15-09-2026
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬੀ.ਜੀ.ਐਸ ਗਰੁੱਪ ਆਫ਼ ਸਕੂਲਜ਼ ਦੇ ਅਧਿਆਪਕਾਂ ਲਈ ਰੋਬੋਟਿਕਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ਸਬੰਧੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤਰੀਕੇ ਨਾਲ ਆਧੁਨਿਕ ਸਿੱਖਿਆ ਦੇ ਸਕਣ। ਇਸ ਮੌਕੇ ਮਾਹਿਰ ਸ੍ਰੀ ਪ੍ਰਤੀਕ, ਸ੍ਰੀ ਮੋਹਿਤ, ਸ੍ਰੀ ਸੰਦੀਪ ਨੇ ਅਧਿਆਪਕਾਂ ਨੂੰ ਕੋਡਿੰਗ, ਰੋਬੋਟ ਨਿਰਮਾਣ, ਸੈਂਸਰਾਂ ਦੀ ਵਰਤੋਂ ਅਤੇ ਸਟੀਮ ਸਿੱਖਿਆ ਪ੍ਰਣਾਲੀ ਦੇ ਬੁਨਿਆਦੀ ਨੁਕਤਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਤਹਿਤ ਬੱਚਿਆਂ ਵਿਚ ਤਕਨੀਕੀ ਸੋਚ ਪੈਦਾ ਕਰਨੀ ਬਹੁਤ ਜ਼ਰੂਰੀ ਹੈ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਖੁਦ ਰੋਬੋਟਿਕ ਕਿੱਟਾਂ ਦੀ ਵਰਤੋਂ ਕਰ ਕੇ ਛੋਟੇ ਮਾਡਲ ਤਿਆਰ ਕਰਨ ਦਾ ਅਭਿਆਸ ਵੀ ਕੀਤਾ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਦੇਣਾ ਹੈ ਅਤੇ ਅਧਿਆਪਕਾਂ ਦੀ ਇਹ ਸਿਖਲਾਈ ਇਸ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਬਾਪੂ ਤਰਸੇਮ ਸਿੰਘ ਨੇ ਕੀਤਾ ਸਵਾਗਤ ਅਗਲੀ ਖ਼ਬਰ ਯੁਵਨ ਬਾਂਸਲ ਨੇ ਬੈਡਮਿੰਟਨ ’ਚ ਪੰਜਾਬ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ
Ad Position 24