15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ਹਿਰ ਅੰਦਰ ਬੇਸਹਾਰਾ ਪਸ਼ੂਆਂ ਦੀ ਭਰਮਾਰ ਲੋਕਾਂ ਲਈ ਬਣੀ ਚਿੰਤਾ ਦਾ ਕਾਰਨ

ਤਪਾ ਮੰਡੀ, 15 ਸਤੰਬਰ (ਵਿਜੇ ਸ਼ਰਮਾ)-ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੇਸਹਾਰਾ ਪਸ਼ੂਆਂ ਦੀ ਵਧਦੀ ਗਿਣਤੀ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਪਿਛਲੇ ਦਿਨੀਂ ਸ਼ਹਿਰ ਦੀ ਸਕੂਲ ਰੋਡ ’ਤੇ ਬੇਸਹਾਰਾ ਪਸ਼ੂਆਂ ਅਤੇ ਢੱਠਿਆਂ ਦੀ ਲੜਾਈ ਕਾਰਨ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨੀਆਂ ਪਈਆਂ,ਜਿਸ ਕਾਰਨ ਵੱਡਾ ਨੁਕਸਾਨ ਹੋ ਸਕਦਾ ਸੀ ਕਿਉਂਕਿ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਗਊਆਂ, ਵੱਛੇ ਅਤੇ ਹੋਰ ਪਸ਼ੂ ਘੁੰਮਦੇ ਨਜ਼ਰ ਆਉਂਦੇ ਹਨ ਅਤੇ ਕਈ ਵਾਰ ਇਹ ਪਸ਼ੂ ਸੜਕਾਂ ਦੇ ਵਿਚਕਾਰ ਬੈਠ ਜਾਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਤਪਾ ਮੰਡੀ, 15 ਸਤੰਬਰ (ਵਿਜੇ ਸ਼ਰਮਾ)-ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੇਸਹਾਰਾ ਪਸ਼ੂਆਂ ਦੀ ਵਧਦੀ ਗਿਣਤੀ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਪਿਛਲੇ ਦਿਨੀਂ ਸ਼ਹਿਰ ਦੀ ਸਕੂਲ ਰੋਡ ’ਤੇ ਬੇਸਹਾਰਾ ਪਸ਼ੂਆਂ ਅਤੇ ਢੱਠਿਆਂ ਦੀ ਲੜਾਈ ਕਾਰਨ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨੀਆਂ ਪਈਆਂ,ਜਿਸ ਕਾਰਨ ਵੱਡਾ ਨੁਕਸਾਨ ਹੋ ਸਕਦਾ ਸੀ ਕਿਉਂਕਿ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਗਊਆਂ, ਵੱਛੇ ਅਤੇ ਹੋਰ ਪਸ਼ੂ ਘੁੰਮਦੇ ਨਜ਼ਰ ਆਉਂਦੇ ਹਨ ਅਤੇ ਕਈ ਵਾਰ ਇਹ ਪਸ਼ੂ ਸੜਕਾਂ ਦੇ ਵਿਚਕਾਰ ਬੈਠ ਜਾਂਦੇ ਹਨ। ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉੱਥੇ ਸਵੇਰ ਸਮੇਂ ਸਕੂਲੀ ਬੱਚਿਆਂ ਨੂੰ ਵੀ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕੁੱਝ ਲੋਕ ਗਊਆਂ ਦਾ ਦੁੱਧ ਪੀ ਕੇ ਉਨ੍ਹਾਂ ਦਾ ਰੱਸਾ ਲਾਹ ਦਿੰਦੇ ਹਨ ਜਿਸ ਕਰ ਕੇ ਗਊਆਂ ਵੀ ਗਲੀਆਂ ਮੁਹੱਲਿਆਂ ਵਿਚ ਝੁੰਡਾਂ ਦੇ ਝੁੰਡ ਬਣਾ ਕੇ ਫਿਰਦੀਆਂ ਰਹਿੰਦੀਆਂ ਹਨ ਅਤੇ ਕੂੜੇ ਦੇ ਢੇਰਾਂ ਵਿਚ ਮੂੰਹ ਮਾਰਦੇ ਆਮ ਦੇਖੇ ਜਾ ਸਕਦੇ ਹਨ। ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਆਵਾਰਾ ਪਸ਼ੂ ਖੇਤਾਂ ਵਿਚ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਜਿਸ ਕਰ ਕੇ ਕਿਸਾਨਾਂ ਨੂੰ ਮਹਿੰਗੀ ਭਾਅ ਦੀਆਂ ਲੋਹੇ ਦੀਆਂ ਤਾਰਾਂ ਅਤੇ ਰਸਤਿਆਂ ਵਿਚ ਮਜਬੂਰੀ ਵੱਸ ਗੇਟ ਲਾਉਣ ਲਈ ਮਜਬੂਰ ਹੋਣਾ ਪਿਆ। ਲੋਕਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਬੇਸਹਾਰਾ ਪਸ਼ੂਆਂ ਲਈ ਢੁਕਵੇਂ ਆਸ਼ਰਮ, ਗਊਸ਼ਾਲਾਵਾਂ ਅਤੇ ਪਸ਼ੂ-ਸੰਭਾਲ ਕੇਂਦਰਾਂ ਦੀ ਵਿਵਸਥਾ ਕੀਤੀ ਜਾਵੇ। ਨਾਲ ਹੀ ਪਸ਼ੂਆਂ ਨੂੰ ਸੜਕਾਂ ਤੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਨਿਯਮਤ ਮੁਹਿੰਮ ਚਲਾਈ ਜਾਵੇ। ਇਹ ਸਮੱਸਿਆ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਵਲੋਂ ਡਾਇਰੈਕਟਰ ਗੁਰਜਿੰਦਰਪਾਲ ਸਿੰਘ ਮਾਨ ਗਹਿਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਸਾੜਿਆ
Ad Position 24