15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ‘ਇੱਕ ਰੁੱਖ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ

ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੇਸ਼ ਵਿਆਪੀ ਮੁਹਿੰਮ ‘ਇੱਕ ਰੁੱਖ ਮਾਂ ਕੇ ਨਾਮ’ ਤਹਿਤ ਇੱਕ ਵਿਸ਼ੇਸ਼ ਬੂਟੇ ਲਗਾਉਣ ਦਾ ਸਮਾਗਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੇਸ਼ ਵਿਆਪੀ ਮੁਹਿੰਮ ‘ਇੱਕ ਰੁੱਖ ਮਾਂ ਕੇ ਨਾਮ’ ਤਹਿਤ ਇੱਕ ਵਿਸ਼ੇਸ਼ ਬੂਟੇ ਲਗਾਉਣ ਦਾ ਸਮਾਗਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਵਲੋਂ ਬੂਟੇ ਲਗਾ ਕੇ ਕੀਤੀ। ਇਸ ਮੌਕੇ ਬਾਬਾ ਗਾਂਧਾ ਸਿੰਘ ਐੱਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਮਾਂ ਸਾਨੂੰ ਜ਼ਿੰਦਗੀ ਦਿੰਦੀ ਹੈ ਅਤੇ ਸਾਡਾ ਪਾਲਣ-ਪੋਸ਼ਣ ਕਰਦੀ ਹੈ, ਉਸੇ ਤਰ੍ਹਾਂ ਰੁੱਖ ਵੀ ਧਰਤੀ ’ਤੇ ਸਾਡੀ ਜ਼ਿੰਦਗੀ ਨੂੰ ਬਚਾਉਂਦੇ ਹਨ। ਉਨ੍ਹਾਂ ਪ੍ਰੇਰਨਾ ਦਿੱਤੀ ਕਿ ਹਰ ਇੱਕ ਇਨਸਾਨ ਨੂੰ ਆਪਣੀ ਮਾਂ ਦੇ ਨਾਂਅ ’ਤੇ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਪਰਵਰਿਸ਼ ਵੀ ਮਾਂ ਦੀ ਤਰ੍ਹਾਂ ਹੀ ਪਿਆਰ ਅਤੇ ਜ਼ਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ ਅਤੇ ਕੈਂਪਸ ਦੇ ਵੱਖ-ਵੱਖ ਹਿੱਸਿਆਂ ਵਿਚ ਕਈ ਕਿਸਮਾਂ ਦੇ ਛਾਂਦਾਰ, ਫਲਦਾਰ ਅਤੇ ਹਰਬਲ ਪੌਦੇ ਲਗਾ ਏ। ਇਸ ਮੌਕੇ ਕਈ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਪਣੇ ਬੱਚਿਆਂ ਨਾਲ ਮਿਲ ਕੇ ਬੂਟੇ ਲਾ ਕੇ ਇਸ ਮੁਹਿੰਮ ਨੂੰ ਸਾਰਥਕ ਬਣਾਇਆ। ਵਿਦਿਆਰਥੀਆਂ ਨੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਦਾ ਪ੍ਰਣ ਲਿਆ । ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ੁਸ਼ਦੀਪ ਸਿੰਘ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਅਗਲੀ ਖ਼ਬਰ ਵਿਧਾਇਕ ਪੰਡੋਰੀ ਵਲੋਂ ਡਾਇਰੈਕਟਰ ਗੁਰਜਿੰਦਰਪਾਲ ਸਿੰਘ ਮਾਨ ਗਹਿਲ ਦਾ ਵਿਸ਼ੇਸ਼ ਸਨਮਾਨ
Ad Position 24