ਅਧਿਆਪਨ ਕਲਾ ਨਿਖਾਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਡੀ. ਏ.
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਦੀ ਅਗਵਾਈ ਵਿਚ ਅਧਿਆਪਨ ਹੁਨਰ ਨੂੰ ਨਿਖਾਰਨ ਦੇ ਮੰਤਵ ਨਾਲ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਨਾਮਵਰ ਸ਼ਖਸੀਅਤਾਂ ਰੂਪਾਲੀ ਠਾਕੁਰ ਅਤੇ ਅਨੀਤਾ ਵਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈਆਂ । ਸੈਮੀਨਾਰ ਦੀ ਸ਼ੁਰੂਆਤ ਦੇਵੀ ਸਰਸਵਤੀ ਦੀ ਤਸਵੀਰ ਦੇ ਅੱਗੇ ਦੀਵਾ ਜਗਾਉਣ ਨਾਲ ਹੋਈ। ਸੈਮੀਨਾਰ ਦੌਰਾਨ ਰੂਪਾਲੀ ਠਾਕੁਰ ਅਤੇ ਅਨੀਤਾ ਵਰਮਾ ਨੇ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਹੁਨਰਾਂ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਕਲਾਸ ਰੂਮ ਦੇ ਵਾਤਾਵਰਨ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਬਿਹਤਰ ਬਣਾਉਣ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਨ ਦੇ ਤਰੀਕੇ ਵੀ ਸਿਖਾਏ । ਇਸ ਤੋਂ ਬਾਅਦ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਨੇ ਉਨ੍ਹਾਂ ਦਾ ਸਨਮਾਨ ਕੀਤਾ । ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਮੈਨੇਜਰ ਡਾ. ਡੌਲੀ ਰਾਏ, ਡਾ. ਪੁਰਸ਼ੋਤਮ ਵਸ਼ਿਸ਼ਟ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ. ਅੰਬਰੀਸ਼ ਰਾਏ, ਪ੍ਰਿੰਸੀਪਲ ਵਿਜੇ ਪ੍ਰਕਾਸ਼ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਆਦਿ ਮੌਜੂਦ ਸਨ।