ਰਾਜਪਾਲ ਪੰਜਾਬ ਵਲੋਂ ਬੁਲਾਈ ਵਿੱਦਿਅਕ ਕਾਨਫਰੰਸ ’ਚ ਵਿਚਾਰ ਚਰਚਾ
ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਤਕਨੀਕੀ ਸਿੱਖਿਆ ਦੇ ਖੇਤਰ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏ. ਆਈ) ਦੇ ਵਧ ਰਹੇ ਪ੍ਰਭਾਵ ਅਤੇ ਇਸ ਦੀਆਂ ਸੰਭਾਵਨਾਵਾਂ ਸਬੰਧੀ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਦੀ ਇੱਕ ਵਿਸ਼ੇਸ਼ ਕਾਨਫਰੰਸ ਲੋਕ ਭਵਨ, ਪੰਜਾਬ ਵਿਖੇ ਕਰਵਾਈ ਗਈ ।
ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਤਕਨੀਕੀ ਸਿੱਖਿਆ ਦੇ ਖੇਤਰ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਵਧ ਰਹੇ ਪ੍ਰਭਾਵ ਅਤੇ ਇਸ ਦੀਆਂ ਸੰਭਾਵਨਾਵਾਂ ਸਬੰਧੀ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਦੀ ਇੱਕ ਵਿਸ਼ੇਸ਼ ਕਾਨਫਰੰਸ ਲੋਕ ਭਵਨ, ਪੰਜਾਬ ਵਿਖੇ ਕਰਵਾਈ ਗਈ । ਕਾਨਫਰੰਸ ਦਾ ਮੁੱਖ ਵਿਸ਼ਾ ‘ਤਕਨੀਕੀ ਸਿੱਖਿਆ ਵਿੱਚ ਏ. ਆਈ. ਦਾ ਪ੍ਰਭਾਵ’ ਰਿਹਾ । ਇਸ ਮਹੱਤਵਪੂਰਨ ਕਾਨਫਰੰਸ ਵਿੱਚ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ), ਲੌਂਗੋਵਾਲ ਦੇ ਡਾਇਰੈਕਟਰ ਪ੍ਰੋ. (ਡਾ.) ਮਨੀਕਾਂਤ ਪਾਸਵਾਨ ਨੇ ਸ਼ਮੂਲੀਅਤ ਕਰਦਿਆਂ ਤਕਨੀਕੀ ਸਿੱਖਿਆ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਮਹੱਤਤਾ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਲਾਭ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ। ਪ੍ਰੋ. ਪਾਸਵਾਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੂਰਦਰਸ਼ੀ ਪਹਿਲਕਦਮੀਆਂ ਅਤੇ ਵੱਖ-ਵੱਖ ਯੋਜਨਾਵਾਂ ਦਾ ਜ਼ਿਕਰ ਕੀਤਾ। ਪ੍ਰੋ. ਪਾਸਵਾਨ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਵਲੋਂ ਵੀ ‘ਏ. ਆਈ. ਇਨ ਐਗਰੀਕਲਚਰ ’ ਵਿਸ਼ੇ ’ਤੇ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ ਗਏ। ਉਨ੍ਹਾਂ ਖੇਤੀਬਾੜੀ ਦੇ ਖੇਤਰ ’ਚ ਏ. ਆਈ. ਦੀ ਵਰਤੋਂ ਰਾਹੀਂ ਉਤਪਾਦਕਤਾ ਵਧਾਉਣ, ਫ਼ਸਲਾਂ ਦੀ ਨਿਗਰਾਨੀ, ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਏ. ਆਈ. ਨੂੰ ਸਿੱਖਿਆ, ਖੋਜ, ਉਦਯੋਗ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਸੁਝਾਅ ਵੀ ਸਾਂਝੇ ਕੀਤੇ ਗਏ। ਉਹਨਾਂ ਦੱਸਿਆ ਕਿ ਰਾਜਪਾਲ ਕਟਾਰੀਆ ਨੇ ਡਾਇਰੈਕਟਰ ਸਾਹਿਬਾਨ ਅਤੇ ਵਾਈਸ ਚਾਂਸਲਰ ਸਾਹਿਬਾਨ ਵਲੋਂ ਪੇਸ਼ ਕੀਤੇ ਵਿਚਾਰਾਂ ਦੀ ਸ਼ਲਾਘਾ ਕੀਤੀ ।