ਬੀ.ਐੱਸ. ਇੰਟਰਨੈਸ਼ਨਲ ਨੇ ਨੌਜਵਾਨ ਦਾ ਬੁਲਗਾਰੀਆ ਦਾ ਵਰਕ ਪਰਮਿਟ ਵੀਜ਼ਾ ਲਗਵਾਇਆ
ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਖੇਡ ਵਿਭਾਗ ਪੰਜਾਬ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਭਵਾਨੀਗੜ੍ਹ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੀ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਅਥਲੈਟਿਕਸ, ਖੋ-ਖੋ, ਫੁੱਟਬਾਲ ਅਤੇ ਵਾਲੀਬਾਲ ਦੇ ਬਲਾਕ ਪੱਧਰੀ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਘਰਾਚੋਂ ਵਿਖੇ, ਜਦਕਿ ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਪੰਨਵਾਂ ਵਿਖੇ ਕਰਵਾਏ ਜਾ ਰਹੇ ਹਨ।
ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਖੇਡ ਵਿਭਾਗ ਪੰਜਾਬ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਭਵਾਨੀਗੜ੍ਹ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੀ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਅਥਲੈਟਿਕਸ, ਖੋ-ਖੋ, ਫੁੱਟਬਾਲ ਅਤੇ ਵਾਲੀਬਾਲ ਦੇ ਬਲਾਕ ਪੱਧਰੀ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਘਰਾਚੋਂ ਵਿਖੇ, ਜਦਕਿ ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਪੰਨਵਾਂ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕ੍ਰਿਕਟ ਨੂੰ ਵੀ ਇਨ੍ਹਾਂ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ ਅਤੇ ਇਸ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫੁੱਟਬਾਲ ਦੇ 21 ਤੋਂ 30 ਸਾਲ ਲੜਕਿਆਂ ਦੇ ਵਰਗ ਵਿੱਚ ਪਿੰਡ ਘਰਾਚੋਂ ਦੀ ਟੀਮ ਨੇ ਬਖੋਪੀਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ । ਅਥਲੈਟਿਕਸ ਦੇ 200 ਮੀਟਰ ਦੌੜ ਮੁਕਾਬਲੇ ਵਿਚ ਅਰਵਿੰਦਰ ਸਿੰਘ ਨੇ ਪਹਿਲਾ ਅਤੇ ਜਸ਼ਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕੀਆਂ ਦੀ 400 ਮੀਟਰ ਦੌੜ ਵਿੱਚ ਖੁਸ਼ਵੀਰ ਕੌਰ ਪਹਿਲੇ ਅਤੇ ਗੁਰਨੂਰ ਕੌਰ ਦੂਜੇ ਸਥਾਨ ’ਤੇ ਰਹੀ। ਵਾਲੀਬਾਲ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਪਿੰਡ ਘਰਾਚੋਂ ਦੀ ਟੀਮ ਨੇ ਪਿੰਡ ਝਨੇੜੀ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ 21 ਤੋਂ 30 ਸਾਲ ਲੜਕਿਆਂ ਦੇ ਵਰਗ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਘਰਾਚੋਂ ਦੀ ਟੀਮ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਘਰਾਚੋਂ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ । ਨਵਦੀਪ ਸਿੰਘ ਨੇ ਕਿਹਾ ਕਿ ਖੇਡ ਮੈਦਾਨਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਦੀ ਵਧ ਰਹੀ ਸ਼ਮੂਲੀਅਤ ਪੰਜਾਬ ਵਿੱਚ ਮਜ਼ਬੂਤ ਹੋ ਰਹੇ ਖੇਡ ਸੱਭਿਆਚਾਰ ਦਾ ਪ੍ਰਤੀਕ ਹੈ।