ਲੋਕਤੰਤਰ ਦਿਵਸ ਬਾਰੇ ਸੈਮੀਨਾਰ ਕਰਵਾਇਆ
ਧਨੌਲਾ, 15 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਮੈਡਮ ਸੰਦੀਪ ਕੌਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਲੋਕਤੰਤਰ ਦਿਵਸ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਅੰਤਰਰਾਸ਼ਟਰੀ ਦਾ ਭਾਵ ਦੱਸਿਆ ਇੱਕ ਤੋਂ ਜਿਆਦਾ ਦੇਸ਼ਾਂ ਦੇ ਸੰਮੇਲਨ ਨੂੰ ਅੰਤਰਰਾਸ਼ਟਰੀ ਕਿਹਾ ਜਾਂਦਾ ਹੈ।
ਧਨੌਲਾ, 15 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਮੈਡਮ ਸੰਦੀਪ ਕੌਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਲੋਕਤੰਤਰ ਦਿਵਸ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਅੰਤਰਰਾਸ਼ਟਰੀ ਦਾ ਭਾਵ ਦੱਸਿਆ ਇੱਕ ਤੋਂ ਜਿਆਦਾ ਦੇਸ਼ਾਂ ਦੇ ਸੰਮੇਲਨ ਨੂੰ ਅੰਤਰਰਾਸ਼ਟਰੀ ਕਿਹਾ ਜਾਂਦਾ ਹੈ। ਲੋਕਤੰਤਰ ਦੀ ਪਰਿਭਾਸ਼ਾ ਅਮਰੀਕਾ ਦੇ ਰਾਸ਼ਟਰਪਤੀ ਅਬਰਾਹਮ ਲਿੰਕਨ ਨੇ ਬਹੁਤ ਸਰਲ ਦਿੱਤੀ ਹੈ ਕਿ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਬਣਾਈ ਗਈ ਸਰਕਾਰ ਨੂੰ ਲੋਕਤੰਤਰ ਕਹਿੰਦੇ ਹਨ। ਲੋਕਤੰਤਰ ਵਿਚ ਹਰ ਇੱਕ ਨਾਗਰਿਕ ਨੂੰ ਵੋਟ ਦੇਣ ਦਾ ਅਧਿਕਾਰ ਹੁੰਦਾ ਹੈ ਜਿਸ ਦੀ ਉਮਰ 18 ਸਾਲ ਤੋਂ ਉੱਪਰ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤ ਦਾ ਲੋਕਤੰਤਰ ਪੰਜ ਸਿਧਾਂਤਾਂ ਉੱਤੇ ਨਿਰਭਰ ਕਰਦਾ ਹੈ ਸਮਾਜਵਾਦੀ, ਧਰਮ ਨਿਰਪੇਖ, ਗਣਰਾਜ, ਪ੍ਰਭੂਸੱਤਾ ਅਤੇ ਲੋਕਤੰਤਰਿਕ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੂਰੇ ਵਿਸ਼ਵ ਵਿਚ 15 ਸਤੰਬਰ ਨੂੰ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜੇਕਰ ਪੂਰੇ ਵਿਸ਼ਵ ਉੱਤੇ ਝਾਤ ਮਾਰੀਏ ਤਾਂ ਜਿੱਥੇ ਲੋਕਤੰਤਰ ਰਾਜ ਹੈ ਉੱਥੇ ਦੀ ਜਨਤਾ ਖ਼ੁਸ਼ ਰਹਿੰਦੀ ਹੈ, ਭਾਵ ਕਿਸੇ ਤਰ੍ਹਾਂ ਦੀ ਕੋਈ ਤਾਨਾਸ਼ਾਹੀ ਨਹੀਂ ਹੁੰਦੀ ਅਤੇ ਨਾ ਹੀ ਕਿਸੇ ਹੋਰ ਗਤੀਵਿਧੀ ’ਤੇ ਰੋਕ ਲਾਈ ਜਾ ਸਕਦੀ ਹੈ। ਜਨਤਾ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕਰ ਸਕਦੀ ਹੈ। ਇਸ ਦਿਵਸ ਦਾ ਉਦੇਸ਼ ਪੂਰੇ ਵਿਸ਼ਵ ਵਿਚ ਲੋਕਤੰਤਰ ਦਾ ਪ੍ਰਸਾਰ ਕਰਨਾ ਹੈ ਤਾਂ ਜੋ ਤਾਨਾਸ਼ਾਹੀ ਰਾਜ ਤੋਂ ਮੁਕਤੀ ਮਿਲ ਸਕੇ। ਇਸ ਮੌਕੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਇਸ ਸੈਮੀਨਾਰ ਦੀ ਬਹੁਤ ਜ਼ਿਆਦਾ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਲੋਕਤੰਤਰ, ਰਾਜਨੀਤੀ ਅਤੇ ਆਪਣੇ ਹੱਕਾਂ ਦੇ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਇਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਅਸਿਸਟੈਂਟ ਕੋਆਰਡੀਨੇਟਰ ਨੋਵਲਪ੍ਰੀਤ ਕੌਰ ਅਤੇ ਮੀਡੀਆ ਇੰਚਾਰਜ ਸੁਖਰਾਜ ਚਹਿਲ ਹਾਜ਼ਰ ਸਨ।